Wednesday, May 01, 2024

National

ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਬਲੈਕ ਸਪਾਟਸ ਠੀਕ ਕੀਤੇ ਜਾਣ ਦੇ ਨਿਰਦੇਸ਼

February 03, 2024 06:40 PM
Advocate Dalip Singh Wasan
ਮੋਹਾਲੀ : District Administrative Complex, ਐਸ.ਏ.ਐਸ.ਨਗਰ, ਮੋਹਾਲੀ ਵਿਖੇ ਸ਼ੁੱਕਰਵਾਰ ਨੂੰ National Highway Authorities ਅਤੇ ਸਬੰਧਤ ਸਬ ਡਵੀਜ਼ਨਾਂ ਦੇ Sub Divisional Magistrates ਦੀ ਸਮੀਖਿਆ ਮੀਟਿੰਗ ਕਰਦਿਆਂ Additional Deputy Commissioner (ਜਨਰਲ) ਵਿਰਾਜ ਐਸ ਤਿੜਕੇ ਨੇ NHAI ਦੇ ਅਧਿਕਾਰੀਆਂ ਨੂੰ Chandigarh-Ambala ਨੈਸ਼ਨਲ ਹਾਈਵੇਅ ਸੈਕਸ਼ਨ ਦੇ Dera Bassi ਖੇਤਰ ਦੇ ਬਲੈਕ ਸਪਾਟਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਕਿਹਾ।
   ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਅਤੇ ਸੁਚਾਰੂ ਆਵਾਜਾਈ ਲਈ ਹਾਈਵੇਅ ਨੂੰ ਸੁਰੱਖਿਅਤ ਬਣਾਉਣਾ ਸਾਡਾ ਮੁੱਖ ਫਰਜ਼ ਹੈ। ਉਨ੍ਹਾਂ ਕਿਹਾ ਕਿ ਕਰਾਸਿੰਗ ਲਾਈਟਾਂ/ਬਲਿੰਕਰ ਲਗਾਏ ਜਾਣ ਅਤੇ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੇ ਨਾਲ-ਨਾਲ ਮੋੜਾਂ ਨੂੰ ਚੌੜਾ ਕੀਤਾ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ ਉੱਥੇ ਰੰਬਲਿੰਗ ਸਟ੍ਰਿਪ ਲਗਾਏ ਜਾਣ।
ਜ਼ੀਰਕਪੁਰ ਦੇ ਮੈਕ ਡੀ ਚੌਕ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਰਸਾਤੀ ਪਾਣੀ ਦੇ ਖੜ੍ਹਨ ਦੇ ਮੁੱਦੇ 'ਤੇ ਚਿੰਤਾ ਜ਼ਾਹਰ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ SDM ਡੇਰਾਬੱਸੀ ਹਿਮਾਂਸ਼ੂ ਗੁਪਤਾ ਨੂੰ ਸੀ ਆਰ ਪੀ ਸੀ ਦੀ ਧਾਰਾ 133 ਦੇ ਤਹਿਤ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਇਸ ਸਮੱਸਿਆ ਦਾ ਹੱਲ ਨਾ ਕਰਨ ਲਈ ਸਬੰਧਤ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਐਨ ਐਚ ਏ  ਆਈ ਅਧਿਕਾਰੀਆਂ ਨੂੰ ਇਸ ਮੁੱਦੇ ਨੂੰ ਜਦਲ ਹੱਲ ਕਰਨ ਲਈ ਕਿਹਾ।
   ਜ਼ੀਰਕਪੁਰ ਫਲਾਈਓਵਰ ਦੇ ਹੇਠਾਂ ਸਾਫ-ਸਫਾਈ ਅਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਮੁੱਦੇ 'ਤੇ ਚਰਚਾ ਕਰਦੇ ਹੋਏ ਉਨ੍ਹਾਂ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਫਲਾਈਓਵਰ ਦੇ ਹੇਠਾਂ ਪਬਲਿਕ ਟਾਇਲਟ ਬਣਾਉਣ ਲਈ ਸਥਾਨਕ ਸ਼ਹਿਰੀ ਸੰਸਥਾ (ਐਮ ਸੀ) ਨੂੰ ਜਗ੍ਹਾ ਅਲਾਟ ਕਰਨ ਦੀ ਵੀ ਅਪੀਲ ਕੀਤੀ। ਐੱਨ ਐੱਚ ਏ ਆਈ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਜਿਵੇਂ ਹੀ ਪ੍ਰਸਤਾਵ ਉਨ੍ਹਾਂ ਨੂੰ ਸੌਂਪਿਆ ਜਾਵੇਗਾ, ਉਨ੍ਹਾਂ ਨੂੰ ਸਾਈਟ ਅਲਾਟ ਕਰ ਦਿੱਤੀ ਜਾਵੇਗੀ।
   ਐਸ ਡੀ ਐਮ ਖਰੜ ਗੁਰਮੰਦਰ ਸਿੰਘ ਨੇ ਲਾਂਡਰਾ ਰੋਡ ਅਤੇ ਕੁਰਾਲੀ ਰੋਡ ’ਤੇ ਬਰਸਾਤੀ ਪਾਣੀ ਦੇ ਨਿਕਾਸ ਅਤੇ ਸਲੈਬਾਂ ਪਾਉਣ ਅਤੇ ਫਲਾਈ ਓਵਰ ਦਾ ਬਰਸਾਤੀ ਪਾਣੀ ਐਸ ਡੀ ਐਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਸਮੱਸਿਆ ਦੇ ਮੁੱਦੇ ਉਠਾਏ। ਏ.ਡੀ.ਸੀ. ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਮਾਂਬੱਧ ਤਰੀਕੇ ਨਾਲ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ।
   ਏ.ਡੀ.ਸੀ. ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸਾਈਨ ਬੋਰਡਾਂ 'ਤੇ ਪੰਜਾਬੀ ਨੂੰ ਪਹਿਲੀ ਭਾਸ਼ਾ ਵਜੋਂ ਪ੍ਰਦਰਸ਼ਿਤ ਕਰਨ ਅਤੇ ਸ਼ਬਦ-ਜੋੜਾਂ ਦੀ ਸੁਧਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਐਨ ਐਚ ਏ ਆਈ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਪਹਿਲ ਦੇ ਆਧਾਰ 'ਤੇ ਅਜਿਹਾ ਕਰਨ।
  ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਜ਼ਮੀਨ ਅਧਿਗ੍ਰਹਿਣ ਅਤੇ ਮੁਆਵਜ਼ੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ