Wednesday, September 17, 2025

Chandigarh

Moosewala ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, Lawrence Bishnoi ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

February 03, 2024 06:52 PM
SehajTimes

ਚੰਡੀਗੜ੍ਹ : Chief Minister Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ Punjab Police ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ Lawrence Bishnoi ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ  ਚੰਡੀਗੜ੍ਹ, ਜਿਸਨੇ SidhuMoosewala ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ Gangster ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ  ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ , ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਅਤੇ   ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ  ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ।



ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ Lawrence Bishnoi ਅਤੇ Goldy Brar ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ , ਜਬਰਨ ਵਸੂਲੀ , ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ Gangsters ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ, ਦੋਸ਼ੀ ਛੋਟਾ ਮਨੀ  ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ -ਸਾਰੇ ਸ਼ੂਟਰ ਅਤੇ SidhuMoosewala ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ  ’ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਅ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ Lawrence Bishnoi ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ। ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ