Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

February 03, 2024 07:05 PM
SehajTimes

ਚਮਰੋੜ ਪੱਤਣ (ਪਠਾਨਕੋਟ) : ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ Chief Minister Bhagwant Singh Mann ਨੇ ਅੱਜ ਚਮਰੋੜ ਪੱਤਣ ਵਿਖੇ Jet Ski, Motor Paragliding ਅਤੇ Hot air Balloon ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। Chief Minister  ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ 'ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਥਾਂ 'ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। Bhagwant Singh Mann ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ, ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ਼ ਰਹੀ ਹੈ।

Chief Minister ਨੇ ਅੱਗੇ ਕਿਹਾ ਕਿ ਅੱਜ ਇੱਥੇ Jet Ski, Motor Paragliding ਅਤੇ Hot air Balloon ਦਾ ਟਰਾਇਲ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਵਾਟਰ ਐਡਵੈਂਚਰ ਸਪੋਰਟਸ ਨੀਤੀ ਪਹਿਲਾਂ ਹੀ ਨੋਟੀਫਾਈ ਕਰ ਦਿੱਤੀ ਹੈ।

 Bhagwant Singh Mann ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਸਾਰੀਆਂ ਗਤੀਵਿਧੀਆਂ ਵਪਾਰਕ ਤੌਰ 'ਤੇ ਸ਼ੁਰੂ ਹੋਣਗੀਆਂ, ਜਿਸ ਨਾਲ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਕੁਦਰਤੀ ਸੋਮਿਆਂ ਦੀ ਭਰਪੂਰ ਬਖਸ਼ਿਸ਼ ਹੋਣ ਕਰਕੇ ਇਹ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਨਾਲ ਇਥੋਂ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਹੋਵੇਗਾ।

ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਿਹਾ ਹੈ। Bhagwant Singh Mann ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀਆਂ ਅਣਵਰਤੀਆਂ ਸੰਭਾਵਨਾਵਾਂ ਨੂੰ ਹੁਣ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਕੁਦਰਤੀ ਸੋਮਿਆਂ ਨਾਲ ਲਬਰੇਜ ਇਸ ਸੁੰਦਰ ਸਥਾਨ ਵੱਲ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

Have something to say? Post your comment

 

More in Doaba

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ