Wednesday, September 17, 2025

Malwa

ਡਾ. ਸਰਬਜੀਤ ਸਿੰਘ ਕੰਗਣੀਵਾਲ PunjabiUniversity ਦੇ ਨਵੇਂ ਡਾਇਰੈਕਟਰ ਲੋਕ ਸੰਪਰਕ ਵਜੋਂ ਨਿਯੁਕਤ

February 03, 2024 07:40 PM
SehajTimes

ਪਟਿਆਲਾ : ਡਾ. ਸਰਬਜੀਤ ਸਿੰਘ ਕੰਗਣੀਵਾਲ ਪੰਜਾਬੀ ਯੂਨੀਵਰਸਿਟੀ ਵਿਖੇ ਡਾਇਰੈਕਟਰ, ਲੋਕ ਸੰਪਰਕ ਵਜੋਂ ਨਿਯੁਕਤ ਹੋਏ ਹਨ। ਉਨ੍ਹਾਂ ਵੱਲੋਂ ਯੂਨੀਵਰਸਿਟੀ ਵਿਖੇ ਆਪਣਾ ਇਹ ਅਹੁਦਾ ਸੰਭਾਲ਼ ਲਿਆ ਗਿਆ ਹੈ। ਜਿ਼ਕਰਯੋਗ ਹੈ ਕਿ ਪਿਛਲੇ ਦਿਨੀਂ ਅਹੁਦੇ ਉੱਤੇ ਭਰਤੀ ਕਰਨ ਸੰਬੰਧੀ ਯੂਨੀਵਰਸਿਟੀ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਡਾ. ਸਰਬਜੀਤ ਸਿੰਘ ਪੱਤਰਕਾਰੀ ਅਤੇ ਜਨਸੰਚਾਰ ਦੇ ਖੇਤਰ ਵਿੱਚ ਪੀ-ਐੱਚ. ਹਨ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : Chief Minister ਵੱਲੋਂ NRI ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

 

ਉਨ੍ਹਾਂ ਨੂੰ ਪੱਤਰਕਾਰੀ ਅਤੇ ਲੋਕ ਸੰਪਰਕ ਨਾਲ਼ ਸੰਬੰਧਤ ਕੰਮ-ਕਾਜ ਵਿੱਚ ਤਕਰੀਬਨ 30 ਸਾਲ ਦਾ ਤਜਰਬਾ ਹਾਸਲ ਹੈ। ਉਹ ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੋਂ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾ-ਨਵਿਰਤ ਹੋਏ ਹਨ। ਪੱਤਰਕਾਰ ਵਜੋਂ ਉਨ੍ਹਾਂ ਆਪਣੇ ਕੈਰੀਅਰ ਦੀ ਸ਼ੁਰੂਆਤ ਰੋਜ਼ਾਨਾ ‘ਨਵਾਂ ਜ਼ਮਾਨਾ’ ਤੋਂ ਕੀਤੀ ਸੀ। ਉਹ ਦੇਸ ਸੇਵਕ ਵਿੱਚ ਨਿਊਜ਼ ਐਡੀਟਰ ਦੇ ਅਹੁਦੇ ਉੱਤੇ ਵੀ ਤਾਇਨਾਤ ਰਹੇ ਹਨ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

 

 ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੀ ਹਾਜ਼ਰ ਰਹੇ। ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਮੀਦ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਉਨ੍ਹਾਂ ਦੇ ਤਜਰਬੇ ਦਾ ਲਾਭ ਪ੍ਰਾਪਤ ਹੋਵੇਗਾ ਅਤੇ ਯੂਨੀਵਰਸਿਟੀ ਦੇ ਅਕਸ ਦੀ ਬਿਹਤਰੀ ਲਈ ਉਹ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : Moosewala ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, Lawrence Bishnoi ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

 

 ਐਜੂਕੇਸ਼ਨਲ ਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਦੇ ਡਾਇਰੈਕਟਰ ਦਲਜੀਤ ਅਮੀ, ਜੋ ਕਿ ਵਾਧੂ ਚਾਰਜ ਵਜੋਂ ਡਾਇਰੈਕਟਰ, ਲੋਕ ਸੰਪਰਕ ਦਾ ਕੰਮ ਕਾਜ ਵੇਖ ਰਹੇ ਸਨ, ਨੇ ਡਾ. ਸਰਬਜੀਤ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਤੋਂ ਵਧੇਰੇ ਯੋਗਤਾ ਵਾਲ਼ੀ ਸ਼ਖ਼ਸੀਅਤ ਉਨ੍ਹਾਂ ਦੀ ਥਾਂ ਲੈ ਰਹੀ ਹੈ। ਉਨ੍ਹਾਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਜਦ ਵੀ ਕਦੇ ਲੋਕ ਸੰਪਰਕ ਵਿਭਾਗ ਨੂੰ ਉਨ੍ਹਾਂ ਦੀ ਲੋੜ ਹੋਵੇਗੀ ਤਾਂ ਉਹ ਹਰ ਪੱਖੋਂ ਪੂਰਨ ਸਹਿਯੋਗ ਦੇਣਗੇ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਬਲੈਕ ਸਪਾਟਸ ਠੀਕ ਕੀਤੇ ਜਾਣ ਦੇ ਨਿਰਦੇਸ਼

Have something to say? Post your comment

 

More in Malwa

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ