Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ

February 05, 2024 12:04 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾਣਗੇ ।

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੁਨਾਮ ਵਿਖੇ ਨੌਕਰਸ਼ਾਹਾਂ ਲਈ ਸਿਖਲਾਈ ਸੈਮੀਨਾਰ ਆਯੋਜਿਤ : ਜਸਪਿੰਦਰ ਸਿੰਘ

 

ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਇਕ ਸਬ ਡਵੀਜ਼ਨ ਵਿੱਚ ਰੋਜ਼ਾਨਾ 4 ਕੈਂਪ ਲਗਾਏ ਜਾਣਗੇ। ਜਿਨ੍ਹਾਂ ਦੀ ਅਗਵਾਈ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਨੋਡਲ ਅਫਸਰ ਦੀ ਭੂਮਿਕਾ ਪੇਂਡੂ ਖੇਤਰਾਂ ਵਿੱਚ ਐਸ.ਡੀ.ਐਮਜ਼/ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਸੌਂਪੀ ਗਈ ਹੈ ।ਸਵੇਰੇ ਵਾਲੇ ਕੈਂਪ ਦਾ ਸਮਾਂ 09-00 ਵਜੇ ਤੋਂ 01-00 ਵਜੇ ਤੱਕ ਜਦਕਿ ਬਾਅਦ ਦੁਪਹਿਰ ਵਾਲੇ ਕੈਂਪ ਦਾ ਸਮਾਂ 02-00 ਵਜੇ ਤੋਂ ਸ਼ਾਮ 05-00 ਵਜੇ ਤੱਕ ਹੋਵੇਗਾ ।ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਅਵਾਮ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਬੇੜਾ ਕਰਨ।ਉਨ੍ਹਾਂ ਅੱਗੇ ਕਿਹਾ ਕਿ ਸਾਰੇ ਕੈਂਪਾਂ ਵਿੱਚ ਸ਼ਿਕਾਇਤ ਨਿਵਾਰਨ ਵਿਧੀ ਤੋਂ ਇਲਾਵਾ 45 (ਪਹਿਲਾਂ 43) ਡੋਰ-ਟੂ-ਡੋਰ ਸੇਵਾਵਾਂ (ਡਾਇਲ 1076) ਨਾਲ ਸਬੰਧਤ ਵਸਨੀਕਾਂ ਨੂੰ ਮੌਕੇ 'ਤੇ ਉਪਲਬਧ ਕਰਵਾਉਣ ਦੇ ਵੀ ਉਪਰਾਲੇ ਕੀਤੇ ਜਾਣਗੇ । ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : 2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ : ਹਰਭਜਨ ਸਿੰਘ ਈ.ਟੀ.ਓ

 

 ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮੁਸ਼ਕਿਲਾਂ ਲੈ ਕੇ ਆਉਂਣ ਵਾਲੇ ਲੋਕਾਂ ਦੇ ਬੈਠਣ,ਪੀਣ ਯੋਗ ਸਾਫ ਸੁਥਰਾ ਪਾਣੀ, ਆਦਿ ਦਾ ਪੁਖੱਤਾ ਪ੍ਰਬੰਧਾ ਦੇ ਨਾਲ ਨਾਲ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਕਿਸੇ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ । ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਦੌਰਾਨ ਆਮ ਲੋਕਾਂ ਨਾਲ ਬਹੁਤ ਹੀ ਪਿਆਰ ਅਤੇ ਮਿਲਵਰਤਣ ਨਾਲ ਵਿਵਹਾਰ ਕੀਤਾ ਜਾਵੇ।ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਬੂਹਿਆਂ ਤੇ ਆਪਣੀਆਂ ਸਮੱਸਿਆ ਦਾ ਹੱਲ ਕਰਵਾਉਣ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ