Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

Poonam Pandey ਵਿਰੁਧ ਦਰਜ ਹੋਇਆ ਪੁਲਿਸ ਕੇਸ

February 05, 2024 12:28 PM
SehajTimes

ਨਵੀਂ ਦਿੱਲੀ : ਅਦਾਕਾਰਾ ਅਤੇ ਮਾਡਲ Poonam Pandey ਸੁਰਖੀਆਂ ਵਿੱਚ ਰਹਿਣ ਲਈ ਅਕਸਰ ਕੁੱਝ ਨਾ ਕੁੱਝ ਕਰਦੀ ਰਹਿੰਦੀ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ Poonam Pandey ਨੇ ਕੈਂਸਰ ਦਿਵਸ ’ਤੇ ਸਰਵਾਈਕਲ ਕੈਂਸਰ ਕਾਰਨ ਆਪਣੀ ਮੌਤ ਦੀਆਂ ਝੂਠੀਆਂ ਖ਼ਬਰਾਂ ਫ਼ੈਲਾ ਦਿੱਤੀਆਂ ਅਤੇ ਬਾਅਦ ਵਿੱਚ ਇਹ ਖ਼ਬਰ ਫ਼ਰਜ਼ੀ ਨਿਕਲੀ ਪਰ ਮੌਤ ਦੀ ਇਸ ਫ਼ਰਜ਼ੀ ਖ਼ਬਰ ਫ਼ੈਲਾ ਦੇਣ ਕਾਰਨ ਹੁਣ ਪੂਨਮ ਪਾਂਡੇ ਇਕ ਨਵੀਂ ਮੁਸੀਬਤ ਵਿੱਚ ਫ਼ਸ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਕਾਸ਼ਿਫ਼ ਖ਼ਾਨ ਦੇਸ਼ਮੁਖ ਨਾਂ ਦੇ ਵਕੀਲ ਨੇ Poonam Pandey ਵਿਰੁਧ ਪੁਲਿਸ ਕੋਲ ਸ਼ਿਕਾਇਤ ਕਰ ਦਿੱਤੀ ਹੈ। ਇਸ ਤੋਂ ਇਲਾਵਾ Poonam Pandey ਦੀ ਮੈਨੇਜਰ ਨਿਕਿਤਾ ਸ਼ਰਮਾ ਵਿਰੁੱਧ ਐਫ਼.ਆਈ.ਆਰ. ਦਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ 1 ਫ਼ਰਵਰੀ ਨੂੰ ਵੱਖ ਵੱਖ ਮੀਡੀਆ ਪਲੇਟਫ਼ਾਰਮ ’ਤੇ Poonam Pandey ਦੀ ਸਰਵਾਈਕਲ ਕੈਂਸਰ ਕਾਰਨ ਮੌਤ ਹੋਣ ਦੀ ਖ਼ਬਰ ਫ਼ੈਲ ਗਈ ਸੀ। ਇਥੋਂ ਤੱਕ ਕਿ Poonam Pandey ਦਾ ਸਸਕਾਰ ਕਿਥੇ ਹੋਵੇਗਾ ਬਾਰੇ ਵੀ ਜਾਣਕਾਰੀ ਦੇ ਦਿੱਤੀ ਗਈ ਸੀ। ਇਸ ਸਬੰਧੀ ਕੁੱਝ ਹਸਤੀਆਂ ਨੇ ਟਵਿਟ ਕਰ ਕੇ Poonam Pandey ਦੀ ਮੌਤ ’ਤੇ ਡੁੰਘੇ ਦੁੱਖ ਦਾ ਇਜ਼ਹਾਰ ਵੀ ਕੀਤਾ ਸੀ। ਇਸ ਸੱਭ ਕੁੱਝ ਦੇ ਚਲਦਿਆਂ ਕੁੱਝ ਬਾਅਦ Poonam Pandey ਨੇ ਆਪਣੇ ਜਿੰਦਾ ਹੋਣ ਦੀ ਖ਼ਬਰ ਫ਼ੈਲਾ ਦਿੱਤੀ ਜਿਸ ਕਾਰਨ ਸਭ ਹੈਰਾਨ ਰਹਿ ਗਏ।
ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਵਿਧਾਇਕ ਸਤਿਆਜੀਤ ਟਾਂਬੇ ਨੇ ਵੀ Poonam Pandey ਵੱਲੋਂ ਫ਼ੈਲਾਈ ਅਜਿਹੀ ਖ਼ਬਰ ਨੂੰ ਲੈ ਕੇ ਉਸ ਉਪਰ ਪੁਲਿਸ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਵਿਧਾਇਕ ਸਤਿਆਜੀਤ ਟਾਂਬੇ ਨੇ ਕਿਹਾ ਕਿ ਦੂਜਿਆਂ ਨੂੰ ਅਜਿਹੇ ਸਟੰਟ ਕਰਨ ਤੋਂ ਰੋਕਣ ਲਈ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ ਨੇ ਵੀ ਪੂਨਮ ਪਾਂਡੇ ਦੀ ਆਲੋਚਨਾ ਕਰਦਿਆਂ ਉਸ ਵਿਰੁਧ ਐਫ਼.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ।

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ