Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

February 05, 2024 12:54 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ’ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ। ਸਾਈਬਰ ਕੈਫੇ ਵਿੱਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਕਰੇਗਾ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੀਆਂ ਦੁਕਾਨਾਂ ਅਤੇ ਕਮਰਸ਼ੀਅਲ ਸਥਾਨ ਹੋਂਦ ਵਿੱਚ ਆ ਰਹੇ ਹਨ, ਜੋ ਕਿ ਸਾਈਬਰ ਕੈਫ਼ੇ ਦੇ ਤੌਰ ’ਤੇ ਜਾਣੇ ਜਾਂਦੇ ਹਨ। ਇਨ੍ਹਾਂ ਸਥਾਨਾਂ ਤੋਂ ਮੁਹੱਈਆ ਕੀਤੀ ਜਾਣ ਵਾਲੀ ਈ-ਮੇਲ ਸੁਵਿਧਾ ਸਹਿਤ ਹੋਰ ਸੁਵਿਧਾਵਾਂ ਦੀ ਵਰਤੋਂ ਲਈ ਬਹੁਤ ਸਾਰੇ ਲੋਕ ਇਨ੍ਹਾਂ ਸਥਾਨਾਂ ’ਤੇ ਜਾਂਦੇ ਹਨ ਅਤੇ ਕੁਝ ਗੈਰ -ਸਮਾਜਿਕ ਤੱਤ, ਅਤੇ ਅਪਰਾਧੀ ਵੀ ਇਨ੍ਹਾਂ ਸੁਵਿਧਾਵਾਂ ਦੀ ਸੁਰੱਖਿਆ/ਜਾਂਚ ਪੜਤਾਲ ਏਜੰਸੀਆਂ ਨੂੰ ਗੁੰਮਰਾਹ ਕਰਨ, ਜਨਤਾ ਵਿੱਚ ਡਰ ਪੈਦਾ ਕਰਨ, ਆਮ ਜਨਤਾ, ਵੀ.ਆਈ.ਪੀਜ਼ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਅਤੇ ਅੱਤਵਾਦੀ ਗਤੀਵਿਧੀਆਂ ਦੀ ਮਦਦ ਕਰਕੇ ਸਿੱਧੇ ਤੌਰ ’ਤੇ ਰਾਜ ਦੀ ਸੁਰੱਖਿਆ ’ਤੇ ਅਸਰ ਪਾਉਣ ਲਈ ਵਰਤੋਂ ਕਰ ਸਕਦੇ ਹਨ। ਇਸ ਲਈ ਮਨੁੱਖੀ ਜ਼ਿੰਦਗੀਆਂ ਨੂੰ ਖਤਰੇ ਤੋਂ ਅਤੇ ਕਿਸੇ ਵੀ ਅਜਿਹੀ ਸਥਿਤੀ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਹ ਹੁਕਮ 01 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ