Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਟਿਊਬਵੈਲਾਂ ਤੇ ਬੋਰਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ

February 05, 2024 01:04 PM
SehajTimes

ਫ਼ਤਹਿਗੜ੍ਹ ਸਾਹਿਬ : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਰਿੱਲਿੰਗ ਏਜੰਸੀਆਂ ਦਾ ਰਜਿਸਟਰ ਹੋਣਾ ਜ਼ਰੂਰੀ ਹੈ ਅਤੇ ਉਸਾਰੀ ਵਾਲੀ ਥਾਂ 'ਤੇ ਡਰਿੱਲਿੰਗ ਏਜੰਸੀ ਅਤੇ ਖੁਦਾਏ ਜਾਣ ਵਾਲੇ ਖੂਹ ਦੇ ਮਾਲਕ ਦਾ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ। ਹੁਕਮਾਂ ਮੁਤਾਬਕ ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ, ਜੋ ਜ਼ਮੀਨੀ ਸਤਾ ਤੋਂ 0.50/0.50 x 0.60 ਮੀਟਰ (0.30 ਮੀਟਰ ਜ਼ਮੀਨੀ ਲੈਵਲ ਤੋਂ ਅਤੇ 0.30 ਮੀਟਰ ਜ਼ਮੀਨੀ ਲੈਵਲ ਤੋਂ ਹੇਠਾਂ) ਖੂਹ ਦੇ ਆਲੇ-ਦੁਆਲੇ ਜ਼ਰੂਰੀ ਹੈ। ਉਸਾਰੀ ਉਪਰੰਤ ਖ਼ਾਲੀ ਥਾਂ ਨੂੰ ਮਿੱਟੀ ਨਾਲ, ਖ਼ਾਲੀ ਪਏ ਬੋਰਵੈਲ ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਵਾਂਗ ਕੀਤਾ ਜਾਵੇ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਬਾਲ ਕਹਾਣੀ - ਕੁਲਫ਼ੀ

ਪੇਂਡੂ ਇਲਾਕੇ ਵਿੱਚ ਸਰਪੰਚ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜੂਨੀਅਰ ਇੰਜੀਨੀਅਰ, ਕਾਰਜਕਾਰੀ ਅਧਿਕਾਰੀ, ਜਨ ਸਿਹਤ ਵਿਭਾਗ, ਨਗਰ ਕੌਂਸਲ ਵੱਲੋਂ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿੰਨੇ ਬੋਰਵੈਲ/ਖੂਹ ਨਵੇਂ ਖੁਦਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ ਗਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖ਼ਾਲੀ ਪਏ ਹਨ ਅਤੇ ਕਿੰਨੇ ਭਰਵਾਏ ਗਏ ਹਨ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼

ਉਨ੍ਹਾਂ ਵੱਲੋਂ ਇਹ ਰਿਪੋਰਟ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ, ਜੋ ਕਿ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕਰਨਗੇ। ਇਹ ਹੁਕਮ ਜ਼ਿਲ੍ਹੇ ਵਿੱਚ 01 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ