Saturday, May 04, 2024

Malwa

ਜਨਤਕ ਸਥਾਨਾਂ ’ਤੇ ਅਗਨ ਸ਼ਾਸ਼ਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ ਲਗਾਈ

February 05, 2024 01:16 PM
SehajTimes

ਫ਼ਤਹਿਗੜ੍ਹ ਸਾਹਿਬ : ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਟਿਊਬਵੈਲਾਂ ਤੇ ਬੋਰਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ

ਕਿਉਂਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਹੋ ਰਹੀਆਂ ਘਟਨਾਵਾਂ ਦੇ ਮੱਦੇ ਨਜ਼ਰ ਜਿ਼ਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ’ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ 01 ਅਪ੍ਰੈਲ, 2024 ਤੱਕ ਲਾਗੂ ਰਹਿਣਗੇ। 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

ਇਹ ਹੁਕਮ ਆਰਮੀ ਪ੍ਰਸੋਨਲ , ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਤੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਅਜਿਹੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪਹਿਲਾਂ ਹੀ ਪ੍ਰਦਾਨ ਕੀਤਾ ਹੋਇਆ ਹੈ, ਤੇ ਵੀ ਲਾਗੂ ਨਹੀਂ ਹੋਵੇਗਾ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ