Saturday, December 13, 2025

Chandigarh

ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵੱਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ 2 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਜਾਰੀ

September 10, 2020 08:15 PM
Surjeet Singh Talwandi

ਚੰਡੀਗੜ੍ਹ : ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਐਕਸ ਗ੍ਰੇਸ਼ੀਆਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਗਦ ਰਾਸ਼ੀ ਵਜੋਂ 2 ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਦਿੱਤੇ ਜਾਣਗੇ।

ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਤੌਰ 'ਤੇ ਵਾਰਸਾਂ ਦੇ ਖਾਤਿਆਂ ਵਿੱਚ ਤੁਰੰਤ ਹੀ ਪਾਈ ਜਾਵੇਗੀ।

ਸ਼ਹੀਦ ਸੈਨਿਕਾਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਯਕੀਨੀ ਬਣਾਏਗੀ।

ਗੌਰਤਲਬ ਹੈ ਕਿ 15 ਤੇ 16 ਜੂਨ ਦੀ ਦਰਮਿਆਨੀ ਰਾਤ ਨੂੰ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਵਿਖੇ ਭਾਰਤ ਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ 20 ਸੈਨਿਕਾਂ ਵਿੱਚੋਂ ਚਾਰ ਸੈਨਿਕ ਪੰਜਾਬ ਨਾਲ ਸਬੰਧਤ ਸਨ ਜਿਨ੍ਹਾਂ ਦੇ ਨਾਂ ਨਾਇਬ ਸੂਬੇਦਾਰ ਮਨਦੀਪ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-280111 ਐਮਨਾਇਬ ਸੂਬੇਦਾਰ ਸਤਨਾਮ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-287210, ਸਿਪਾਹੀ ਗੁਰਬਿੰਦਰ ਸਿੰਘ (3 ਪੰਜਾਬ) ਆਰਮੀ ਨੰਬਰ 2514989 ਐਫ ਤੇ ਸਿਪਾਹੀ ਗੁਰਤੇਜ ਸਿੰਘ (3 ਪੰਜਾਬ) ਆਰਮੀ ਨੰਬਰ 2516683 ਐਕਸ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ