Monday, May 20, 2024

Malwa

ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ : ਡਾ. ਬਲਬੀਰ ਸਿੰਘ

February 05, 2024 02:06 PM
SehajTimes
ਪਟਿਆਲਾ : 'ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।' ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਉਹ ਅੱਜ ਖ਼ਾਲਸਾ ਕਾਲਜ ਵਿਖੇ ਪਟਿਆਲਾ ਵਿਖੇ ਦੂਜੀ ਵਾਰ ਕਰਵਾਏ ਗਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਫ਼ੌਜ ਤੇ ਫ਼ੌਜੀ ਇਤਿਹਾਸ ਦੇ ਗੌਰਵ ਬਾਰੇ ਜਾਣੂ ਕਰਵਾਕੇ ਸ਼ਾਨੌ ਸੌਕਤ ਨਾਲ ਸੰਪੰਨ ਹੋਏ ਫ਼ੌਜੀ ਸਾਹਿਤ ਮੇਲੇ ਦੀ ਸਫ਼ਲਤਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਅਤੇ ਭਾਰਤੀ ਫ਼ੌਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੇਲਾ ਅੱਜ ਖ਼ਤਮ ਨਹੀਂ ਹੋਇਆ ਸਗੋਂ ਇਸ ਮੇਲੇ 'ਚ ਆਏ ਨੌਜਵਾਨਾਂ ਤੇ ਵਿਦਿਆਰਥੀਆਂ ਲਈ ਇਹ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਮੇਲੇ ਲਗਾਉਣ ਲਈ ਉਪਰਾਲੇ ਕਰ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਇਹ ਸੱਚ ਹੈ ਕਿ ਜੇਕਰ ਅਸੀਂ ਸ਼ਾਂਤੀ ਚਾਹੁੰਦੇ ਹਾਂ ਤਾਂ ਸਾਨੂੰ ਜੰਗ ਲਈ ਸਦਾ ਤਿਆਰ ਰਹਿਣਾ ਪਵੇਗਾ ਪਰੰਤੂ ਅੱਜ ਸਾਰੇ ਦੇਸ਼ਾਂ ਦੇ ਆਗੂਆਂ ਨੂੰ ਅਜਿਹੇ ਕਦਮ ਉਠਾਉਣ ਦੀ ਲੋੜ ਹੈ ਕਿ ਅਜਿਹੇ ਹਾਲਾਤ ਹੀ ਨਾ ਪੈਦਾ ਹੋਣ ਕਿ ਕਿਸੇ ਮੁਲਕ ਦੀ ਦੂਜੇ ਮੁਲਕ ਨਾਲ ਲੜਾਈ ਨਾ ਲੱਗੇ। ਉਨ੍ਹਾਂ ਵਿਸ਼ਵ 'ਚ ਲੱਗੀਆਂ ਕਈ ਜੰਗਾਂ ਦੇ ਹਵਾਲੇ ਨਾਲ ਅੱਗੇ ਕਿਹਾ ਕਿ ਦੁਨੀਆਂ ਵਿੱਚ ਤਕਨੀਕ ਭਾਵੇਂ ਕਾਫ਼ੀ ਅੱਗੇ ਵੱਧ ਗਈ ਹੈ ਪਰੰਤੂ ਜੇਕਰ ਸਾਨੂੰ ਲੜਾਈਆਂ ਰੋਕਣੀਆਂ ਹਨ ਤਾਂ ਰਾਜ ਕਰਨ ਵਾਲੀ ਜਮਾਤ ਨੂੰ ਇਹ ਸੋਚਣਾ ਪਵੇਗਾ ਕਿ ਕੇਵਲ ਕਾਂਟੀਨੈਂਟਲ ਬਾਸਿਟਿਕ ਮਿਜਾਇਲਾਂ ਹੀ ਨਾ ਬਣਾਈਆਂ ਜਾਣ ਬਲਕਿ ਦੋ ਦੇਸ਼ਾਂ, ਦੋ ਰਾਜਾਂ ਤੇ ਦੋ ਕਮਿਉਨਿਟੀਜ਼ 'ਚ ਆਪਸੀ ਵਿਸ਼ਵਾਸ਼ ਵੀ ਬਣਾਉਣਾ ਪਵੇਗਾ।
 
 
ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਡੇ ਵਿਦਿਆਰਥੀ ਅਜਿਹੇ ਵਿਸ਼ੇ ਵੀ ਜਰੂਰ ਪੜ੍ਹਨਗੇ। ਸਿਹਤ ਮੰਤਰੀ ਨੇ ਫ਼ੌਜ ਦੀ ਦ੍ਰਿੜਤਾ ਨੂੰ ਸਲਾਮ ਕਰਦਿਆਂ ਪਿਛਲੇ ਸਮੇਂ 'ਚ ਆਏ ਹੜ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਫ਼ੌਜ ਜਿੱਥੇ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਦੀ ਹੈ, ਉਥੇ ਹੀ ਸਿਵਲ ਖੇਤਰ ਵਿੱਚ ਕੋਈ ਆਫ਼ਤ ਆਉਣ 'ਤੇ ਆਪਣੀ ਜਾਨ 'ਤੇ ਖੇਡ ਕੇ ਲੋਕਾਂ ਦੀ ਵੀ ਰਾਖੀ ਕਰਦੀ ਹੈ। ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਕਰਵਾਏ ਗਏ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਤੋਂ ਸਿੱਖਿਆ ਲੈਕੇ ਸਾਡੇ ਬੱਚੇ ਬੇਸ਼ਕ ਫ਼ੌਜ ਵਿੱਚ ਜਾਣ ਭਾਵੇਂ ਨਾ ਜਾਣ ਪਰੰਤੂ ਉਹ ਆਪਣੀ ਜੀਵਨ ਵਿੱਚ ਫ਼ੌਜ ਵਰਗੇ ਗੁਣ ਜਰੂਰ ਪੈਦਾ ਕਰਨ, ਇਹੋ ਸਾਡੀ ਪ੍ਰਾਪਤੀ ਹੋਵੇਗੀ। ਪਟਿਆਲਾ ਹੈਰੀਟੇਜ਼ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸਮਾਪਤੀ ਮੌਕੇ ਪੀ.ਪੀ.ਐਸ. ਨਾਭਾ ਅਤੇ ਵਾਈ.ਪੀ.ਐਸ. ਸਕੂਲਾਂ ਦੇ ਵਿਦਿਆਰਥੀਆਂ ਨੇ ਘੋੜਸਵਾਰੀ ਦੇ ਕਰਤੱਬ ਦਿਖਾਏ ਅਤੇ ਪਟਿਆਲਾ ਏਵੀਏਸ਼ਨ ਕਲੱਬ ਦੇ ਕੈਪਟਨ ਹਰਪ੍ਰੀਤ ਸਿੰਘ ਨੇ ਜਹਾਜ ਨਾਲ ਫੁੱਲਾਂ ਦੀ ਵਰਖਾ ਕੀਤੀ ਅਤੇ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਕਰਨਲ ਅਰੁਨ ਮਾਰਿਆ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਕਰਨਲ ਜੇ.ਵੀ. ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਭਾਟੀਆ, ਤਹਿਸੀਲਦਾਰ ਲਾਰਸਨ ਸਿੰਗਲਾ, ਯੰਗ ਹਿਸਟੋਰੀਅਨ ਸਿਮਰ ਸਿੰਘ, ਭਾਈ ਦਿਲਾਵਰ ਸਿੰਘ ਬਾਗੜੀਆਂ, ਨਰਿੰਦਰ ਸਿੰਘ ਗੁਰੂ ਸਹਾਇਕ ਮਿਊਜੀਅਮ, ਏ.ਐਸ. ਚਾਹਲ, ਨਾਇਬ ਤਹਿਸੀਲਦਾਰ ਰਮਨਦੀਪ ਸਿੰਘ, ਕਰਨਲ ਆਰ.ਐਸ. ਚਹਿਲ, ਅਵਨੀਸ਼ ਸਰਮਾ, ਰਾਜੀਵ ਸ਼ਰਮਾ, ਕਮਾਂਡਰ ਰੋਹਿਤ ਕੌਸ਼ਿਕ, ਮੇਜਰ ਨਕੁਲ, ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ, ਤਨਿਸ਼ ਜੈਨ, ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ ‌ਵਿਭਾਗ ਦੇ ਵਲੰਟੀਅਰਾਂ ਦੀ ਟੀਮ, ਐਨ.ਸੀ.ਸੀ., ਆਰਮੀ ਯੂਨਿਟ, ਆਈ.ਟੀ.ਬੀ.ਪੀ. ਤੇ ਪਟਿਆਲਾ ਪੁਲਿਸ ਦੇ ਵਲੰਟੀਅਰ, ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਫ਼ੌਜ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਸਮੇਤ ਪਟਿਆਲਾ ਦੇ ਵਸਨੀਕ ਮੌਜੂਦ ਸਨ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ