Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਹੈਰੀਟੇਜ ਅਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ

February 05, 2024 02:33 PM
SehajTimes

ਪਟਿਆਲਾ : ਪਟਿਆਲਾ ਹੈਰੀਟੇਜ ਅਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੇ ਦੂਜੇ ਤੇ ਆਖ਼ਰੀ ਦਿਨ ਇੱਥੇ ਵਾਈ.ਪੀ.ਐਸ. ਚੌਂਕ ਵਿਖੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਵਿਖੇ ਭਾਰਤੀ ਸੈਨਾ ਦੀ ਬਲੈਕ ਐਲੀਫੈਂਟ ਡਿਵੀਜਨ ਦੇ ਜੀ.ਓ.ਸੀ. ਮੇਜਰ ਜਨਰਲ ਪੁਨੀਤ ਅਹੁਜਾ, ਮਿਲਟਰੀ ਲਿਟਰੇਚਰ ਫ਼ੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ.ਜਨ (ਰਿਟਾ.) ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ ਤੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਸਮੇਤ ਹੋਰਨਾਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਬਾਅਦ ਪੋਲੋ ਗਰਾਊਂਡ ਵਿਖੇ ਇਕੱਠੇ ਹੋਏ 150 ਦੇ ਕਰੀਬ ਵੱਖ-ਵੱਖ ਮੋਟਰਸਾਈਕਲ ਸਵਾਰਾਂ ਦੀ ਬਰੇਵ ਹਾਰਟ ਮੋਟਰਸਾਈਕਲ ਰੈਲੀ ਨੂੰ ਜੀ.ਓ.ਸੀ. ਮੇਜਰ ਜਨਰਲ ਪੁਨੀਤ ਅਹੁਜਾ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਹ ਰੈਲੀ ਪਟਿਆਲਾ ਸ਼ਹਿਰ ਵਿਖੇ ਕਰੀਬ 26 ਕਿਲੋਮੀਟਰ ਦਾ ਚੱਕਰ ਪੂਰਾ ਕਰਕੇ ਖ਼ਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਵਾਲੇ ਸਥਾਨ 'ਤੇ ਸਮਾਪਤ ਹੋਈ, ਜਿਥੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੋਟਰਸਾਈਕਲ ਰੈਲੀ ਵਿੱਚ ਸ਼ਾਮਲ ਬਾਈਕਰਜ਼ ਨੂੰ ਸਨਮਾਨਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਨੇ ਦੱਸਿਆ ਕਿ ਮਿਲਟਰੀ ਲਿਟਰੇਚਰ ਫ਼ੈਸਟੀਵਲ ਐਸੋਸੀਏਸ਼ਨ, ਭਾਰਤੀ ਫ਼ੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਇਹ ਬਰੇਵ ਹਾਰਟ ਮੋਟਰਸਾਈਕਲ ਰਾਈਡ ਰੈਲੀ ਦਾ ਉਦੇਸ਼ ਜਿੱਥੇ ਦੇਸ਼ ਦੀ ਆਜ਼ਾਦੀ ਦੇ 76 ਸਾਲਾਂ ਦੇ ਇਤਿਹਾਸ 'ਚ ਸ਼ਹੀਦ ਹੋਏ ਫ਼ੌਜੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਨਾ ਹੈ, ਉਥੇ ਹੀ ਨੌਜਵਾਨਾਂ ਨੂੰ ਸੈਨਾ 'ਚ ਭਰਤੀ ਹੋਣ ਲਈ ਪ੍ਰੇਰਿਤ ਕਰਨਾ ਵੀ ਹੈ। ਬਰੇਵ ਹਾਰਟ ਮੋਟਰਸਾਈਕਲ ਰੈਲੀ ਦੀ ਅਗਵਾਈ ਕਰਨਲ ਆਰ.ਪੀ.ਐਸ. ਬਰਾੜ ਨੇ ਕੀਤੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਗਰੁੱਪ ਲੀਡਰ ਇਮਰਾਨ ਦੀ ਅਗਵਾਈ ਹੇਠ ਬਜਾਜ ਏਵੈਨਜ਼ਰ ਕਲੱਬ, ਚੰਡੀਗੜ੍ਹ ਨੇ ਸ਼ਮੂਲੀਅਤ ਕੀਤੀ ਹੈ, ਜਦਕਿ ਰਾਜਦੀਪ ਸਿੰਘ ਦੀ ਅਗਵਾਈ ਵਿੱਚ ਨੋਮੈਡਜ਼ ਆਨ ਵੀਲ, ਹਸਨ ਦੀ ਅਗਵਾਈ ਵਿੱਚ ਪੀ.ਬੀ. 11, ਜੀਵਨ ਦੀ ਅਗਵਾਈ ਵਿੱਚ ਦੀ ਹਾਈਵੇਅਜ਼ ਰਾਈਡਰਜ਼, ਮੁਨੀਸ਼ ਦੀ ਅਗਵਾਈ ਵਿੱਚ ਦੀ ਥੰਮਪਰਜ਼ ਅਤੇ ਪੁਰਬ ਦੀ ਅਗਵਾਈ ਵਿੱਚ ਪਟਿਆਲਾ ਬਾਈਕਰਜ਼ ਵੱਲੋਂ ਹਿੱਸਾ ਲਿਆ ਗਿਆ। ਇਸੇ ਦੌਰਾਨ ਮਿਲਟਰੀ ਲਿਟਰੇਚਰ ਫ਼ੈਸਟੀਵਲ 'ਚ ਵਿਦਿਆਰਥੀਆਂ ਲਈ ਫ਼ੌਜੀ ਇਤਿਹਾਸ ਦੇ ਜੋਸ਼, ਜਜ਼ਬੇ ਤੇ ਬਹਾਦਰੀ ਦਾ ਵਰਨਣ ਕਰਦੀਆਂ ਦਸਤਾਵੇਜੀ ਫ਼ਿਲਮਾਂ ਵੀ ਦਿਖਾਈਆਂ ਗਈਆਂ। ਇਨ੍ਹਾਂ 'ਚ 'ਰਕਸ਼ਕ ਏ ਹਿੰਦ', ਸਿੱਖ ਰੈਜੀਮੈਂਟ ਦੇ 100 ਵਰ੍ਹੇ ਪੂਰੇ ਹੋਣ ਸਬੰਧੀ ਫ਼ਿਲਮ, ਟਰਾਸਫੋਰਮੈਸ਼ਨ ਆਫ਼ ਇੰਡੀਅਨ ਆਰਮੀ, ਸਬਮਰੀਨਜ਼ ਆਫ਼ ਇੰਡੀਅਨ ਨੇਵੀ, ਸਿਆਚੀਨ ਐਂਡ ਉਪਰੇਸ਼ਨ ਮੇਘਦੂਤ, ਇੰਡੀਅਨ ਆਰਮੀ: ਇਨਵਿਜੀਬਲ ਬਟ ਇਫੈਕਟਿਵ ਅਤੇ ਕਾਰਗਿਲ ਵੀ ਸ਼ਾਮਲ ਸਨ। ਇਸ ਮੌਕੇ ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਤਹਿਸੀਲਦਾਰ ਲਾਰਸਨ ਸਿੰਗਲਾ ਤੇ ਹੋਰ ਸ਼ਖ਼ਸੀਅਤਾਂਮੌਜੂਦਸਨ।

Have something to say? Post your comment

 

More in Malwa

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ