Wednesday, September 17, 2025

Malwa

ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

February 05, 2024 02:57 PM
SehajTimes

ਪਟਿਆਲਾ : ਖਾਲਸਾ ਕਾਲਜ ਦੇ ਵਿਹੜੇ ਵਿੱਚ ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ।

ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ ਵੀ ਦਿਲਚਸਪੀ ਦਿਖਾਈ। ਆਰਮੀ ਵੱਲੋਂ ਪ੍ਰਦਰਸ਼ਿਤ ਕੀਤੇ ਟੀ-72 ਟੈਂਕ, ਫੁੱਲ ਵੀੜਥ ਮਾਈਨ ਪਲੱਗ, ਟੀ.ਕੇ. ਟੀ-90, ਬੀ.ਐਮ.ਪੀ. 2, 84 ਐਮ.ਐਮ. ਰਾਕਟ ਲਾਚਰ, 5.56 ਐਮ.ਐਮ. ਇਨਸਾਸ ਐਲ.ਐਮ.ਜੀ., ਰਾਈਫਲ, 130 ਐਮ.ਐਮ. ਗੰਨ ਐਮ-46,  30 ਐਮ.ਐਮ. ਕੈਨਨ ਡਰਿੱਲ ਆਰ.ਡੀ.ਐਸ. ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ।

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਦਾ ਇਹ ਅਨੁਭਵ ਉਨ੍ਹਾਂ ਦੇ ਜੀਵਨ ਵਿੱਚ ਸਦੀਵੀ ਯਾਦ ਬਣਕੇ ਰਹੇਗਾ, ਕਿਉਂਕਿ ਉਨ੍ਹਾਂ ਕਦੇ ਸੋਚਿਆਂ ਨਹੀਂ ਸੀ ਕਿ ਆਰਮੀ ਟੈਂਕਾਂ ਸਮੇਤ ਹੋਰ ਸਾਜੋ ਸਾਮਾਨ ਨੂੰ ਕਦੇ ਨੇੜੇ ਤੋਂ ਦੇਖਣ ਦਾ ਮੌਕਾ ਮਿਲੇਗਾ। ਵਿਦਿਆਰਥੀਆਂ ਨੇ ਕਿਹਾ ਕਿ ਫ਼ੌਜ ਦੇ ਅਧਿਕਾਰੀਆਂ ਪਾਸੋਂ ਜੰਗ ਦੀਆਂ ਗਾਥਾਵਾਂ ਸੁਣਕੇ ਦੇਸ਼ ਦੀ ਰਾਖੀ ਕਰਨ ਵਾਲੇ ਸੈਨਿਕਾਂ ਪ੍ਰਤੀ ਉਨ੍ਹਾਂ ਦੇ ਮਨ ਅੰਦਰ ਹੋਰ ਸਤਿਕਾਰ ਪੈਦਾ ਹੋਇਆ ਹੈ।

Have something to say? Post your comment