Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ADC ਨੇ ਨੋਡਲ ਅਫਸਰਾਂ ਲਈ ਸਿਖਲਾਈ ਵਰਕਸ਼ਾਪ ਲਗਾਈ

February 05, 2024 03:17 PM
SehajTimes

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਅਤੇ ਵਾਰਡ ਪੱਧਰ 'ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੋਡਲ ਅਫ਼ਸਰਾਂ ਦੀ ਪਹਿਲੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫਲੈਗਸ਼ਿਪ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਕੈਂਪ ਦੌਰਾਨ ਤਿੰਨ ਪੜਾਵਾਂ; ਪਹਿਲਾ ਮੌਕੇ 'ਤੇ, 15 ਦਿਨਾਂ ਦੇ ਅੰਦਰ ਲੰਮੀ ਪ੍ਰਕਿਰਿਆ ਦੇ ਮਾਮਲੇ ਵਿਚ ਅਤੇ ਨਿਆਂਇਕ ਮਾਮਲੇ ਕਾਰਨ ਹੱਲ ਨਾ ਹੋਣ ਦੀ ਸਥਿਤੀ ਵਿਚ, ਉਨ੍ਹਾਂ ਨੂੰ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਨ ਲਈ ਬੇਨਤੀ, ਵਿੱਚ ਮੁਸ਼ਕਿਲਾਂ ਦੇ ਹੱਲ ਸੁਝਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਸਬ ਡਵੀਜ਼ਨ ਵਿੱਚ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਵਿੱਚ ਦਿਨ ਵਿੱਚ ਚਾਰ ਕੈਂਪ ਲਗਾਏ ਜਾਣੇ ਹਨ। ਨੋਡਲ ਅਫਸਰ ਦੀ ਭੂਮਿਕਾ ਪੇਂਡੂ ਖੇਤਰਾਂ ਵਿੱਚ ਐਸ.ਡੀ.ਐਮਜ਼/ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਸੌਂਪੀ ਗਈ ਹੈ ਜਦੋਂ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸੰਯੁਕਤ ਕਮਿਸ਼ਨਰ ਪੱਧਰ ਦੇ ਅਧਿਕਾਰੀਆਂ ਨੂੰ ਲਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੂਹ ਸਬੰਧਤ ਅਧਿਕਾਰੀ ਮਿੱਥੇ ਗਏ ਖਾਸ ਦਿਨ, ਵਿਸ਼ੇਸ਼ ਸਥਾਨ 'ਤੇ ਲਗਾਏ ਜਾਣ ਵਾਲੇ ਕੈਂਪ ਵਿੱਚ ਹਾਜ਼ਰ ਹੋਣ ਅਤੇ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ। ਸ਼ਹਿਰੀ ਵਾਰਡਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਪਿੰਡ/ਵਾਰਡ ਦੀਆਂ ਸਾਂਝੀਆਂ ਥਾਵਾਂ ਤੋਂ ਜਨਤਕ ਘੋਸ਼ਣਾਵਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਪ੍ਰਿੰਟ ਮੀਡੀਆ ਦੁਆਰਾ ਪਹਿਲਾਂ ਹੀ ਕੈਂਪਾਂ ਬਾਰੇ ਸੂਚਿਤ ਕੀਤਾ ਜਾਵੇਗਾ ਉਨ੍ਹਾਂ ਅੱਗੇ ਕਿਹਾ ਕਿ ਸਾਰੇ ਕੈਂਪਾਂ ਵਿੱਚ ਸ਼ਿਕਾਇਤ ਨਿਵਾਰਨ ਵਿਧੀ ਤੋਂ ਇਲਾਵਾ 45 (ਪਹਿਲਾਂ 43) ਡੋਰ-ਟੂ-ਡੋਰ ਸੇਵਾਵਾਂ (ਡਾਇਲ 1076) ਨਾਲ ਸਬੰਧਤ ਵਸਨੀਕਾਂ ਨੂੰ ਮੌਕੇ 'ਤੇ ਉਪਲਬਧ ਕਰਵਾਉਣ ਲਈ ਕਾਫੀ ਗਿਣਤੀ ਵਿੱਚ ਫਾਰਮ ਮੌਜੂਦ ਹੋਣਗੇ ਰਾਜ ਦੁਆਰਾ ਸ਼ਿਕਾਇਤ ਨਿਪਟਾਰੇ ਦੀ ਵਿਧੀ ਨਾਲ ਸਬੰਧਤ ਇੱਕ ਸਮਰਪਿਤ ਕਾਲ ਸੈਂਟਰ ਨੰਬਰ 1100, ਉਹਨਾਂ ਵਸਨੀਕਾਂ ਨਾਲ ਸੰਪਰਕ ਕਰਕੇ ਇੱਕ ਫੀਡਬੈਕ ਕਾਲ ਸੈਂਟਰ ਵਜੋਂ ਕੰਮ ਕਰੇਗਾ ਜੋ ਪਹਿਲਾਂ ਹੀ ਆਪਣੇ ਖੇਤਰਾਂ ਵਿੱਚ ਕੈਂਪਾਂ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਵਿੱਚ ਹਾਜ਼ਰ ਹੋਣ ਵਾਲੇ ਅਧਿਕਾਰੀਆਂ ਦੇ ਨਾਲ-ਨਾਲ ਕੈਂਪਾਂ ਵਿੱਚ ਉਨ੍ਹਾਂ ਕੋਲ ਆਪਣੀਆਂ ਮੁਸ਼ਕਿਲਾਂ ਲੈ ਕੇ ਆਉਣ ਵਾਲੇ ਇਲਾਕਾ ਨਿਵਾਸੀਆਂ ਲਈ ਬੈਠਣ ਦਾ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਸਾਈਟ 'ਤੇ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਨਾਲ ਸਬੰਧਤ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਤੋਂ ਜਾਣੂ ਕਰਵਾਉਣ ਲਈ ਇੱਕ ਸਿਖਲਾਈ ਵਰਕਸ਼ਾਪ ਲਾਈਨ ਵਿਭਾਗਾਂ ਲਈ ਵੀ ਲਗਾਈ ਜਾਵੇਗੀ ਜਿਨ੍ਹਾਂ ਦੇ ਅਧਿਕਾਰੀ/ਨੁਮਾਇੰਦੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਡੇਰਾਬੱਸੀ ਤੋਂ ਐਸ.ਡੀ.ਐਮਜ਼ ਹਿਮਾਂਸ਼ੂ ਗੁਪਤਾ, ਮੁਹਾਲੀ ਤੋਂ ਦੀਪਾਂਕਰ ਗਰਗ ਅਤੇ ਖਰੜ ਤੋਂ ਗੁਰਮੰਦਰ ਸਿੰਘ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਇੰਦਰ ਪਾਲ, ਸਹਾਇਕ ਕਮਿਸ਼ਨਰ (ਜਨਰਲ) ਹਰਜੋਤ ਕੌਰ ਮਾਵੀ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੇਵੀ ਗੋਇਲ, ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ ਨਗਰ ਨਿਗਮ ਮੋਹਾਲੀ ਰੰਜੀਵ ਕੁਮਾਰ, ਨਾਇਬ ਤਹਿਸੀਲਦਾਰ ਮੋਹਾਲੀ ਅਮਨਦੀਪ ਸਿੰਘ, ਨਾਇਬ ਤਹਿਸੀਲਦਾਰ ਮਾਜਰੀ ਜਸਵੀਰ ਕੌਰ, ਬੀ.ਡੀ.ਪੀ.ਓ ਖਰੜ ਸਤਵੰਤ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ