Monday, June 16, 2025

International

ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

February 05, 2024 03:48 PM
SehajTimes

ਪੁਰਤਗਾਲ : ਪੰਜਾਬੀ ਨੋਜਵਾਨਾਂ ਵਿੱਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨੋਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉੱਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ ਅਜਿਹਾ ਹੀ ਇੱਕ ਮਾਮਲਾ ਦਸੂਹਾ ਤੋਂ ਸਾਡੇ ਸਾਹਮਣੇ ਆਇਆ ਹੈ ਜਿਥੇ ਕਿ ਰੋਜੀ -ਰੋਟੀ ਦੀ ਭਾਲ ਲਈ ਪੁਰਤਗਾਲ ਗਏ ਪੰਜਾਬੀ ਨੋਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਮ੍ਰਿਤਕ ਨੌਜਵਾਨ ਦੀ ਪਛਾਣ ਦਸੂਹਾ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਤਜਿੰਦਰ 15 ਮਹੀਨੇ ਪਹਿਲਾਂ ਹੀ ਰੁਜ਼ਗਾਰ ਦੇ ਲਈ ਪੁਰਤਗਾਲ ਗਿਆ ਸੀ। ਸੜਕ ਹਾਦਸੇ ਵਿੱਚ ਨੌਜਵਾਨ ਪੁੱਤ ਦੀ ਮੌਤ ਦੀ ਖਬਰ ਮਿਲਣ ਮਗਰੋਂ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਛਾਂ ਗਈ ਹੈ।

Have something to say? Post your comment

 

More in International

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼