Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

37ਵਾਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਿਸਟੀ ਯੁਵਕ ਮੇਲਾ ਸੰਪੰਨ

February 05, 2024 04:13 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ 37ਵਾਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲਾ ਸਫਲਤਾ ਨਾਲ਼ ਸੰਪੰਨ ਹੋ ਗਿਆ। ਮੇਲੇ ਦੇ ਆਖਰੀ ਦਿਨ ਰੱਖੇ ਵਿਦਾਇਗੀ ਸੈਸ਼ਨ ਵਿੱਚ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰ. ਵਿਕਰਮਜੀਤ ਸਿੰਘ ਸਾਹਨੀ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਮੁੱਖ ਮਹਿਮਾਨ ਸ੍ਰ. ਸਾਹਨੀ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ। ਸੰਗੀਤ ਨਾਲ਼ ਸੰਬੰਧਤ ਵੱਖ-ਵੱਖ ਕਲਾ-ਵੰਨਗੀਆਂ ਵਿੱਚ ਲਵਲੀ ਯੂਨੀਵਰਸਿਟੀ, ਜਲੰਧਰ ਓਵਰਆਲ ਚੈਂਪੀਅਨ ਰਹੀ। ਦੂਜੇ ਸਥਾਨ ਉੱਤੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਅਤੇ ਤੀਜੇ ਸਥਾਨ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਰਹੇ।ਥੀਏਟਰ ਦੀ ਓਵਰਆਲ ਟਰਾਫ਼ੀ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਨੇ ਜਿੱਤੀ।ਇਸ ਖੇਤਰ ਵਿੱਚ ਦੂਜਾ ਸਥਾਨ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਜਲੰਧਰ ਅਤੇ ਤੀਜਾ ਸਥਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਹਾਸਲ ਕੀਤਾ।ਸਾਹਿਤ ਕਲਾਵਾਂ ਦੇ ਮੁਕਾਬਲਿਆਂ ਵਿੱਚ ਓਵਰਆਲ ਟਰਾਫ਼ੀ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਹਿੱਸੇ ਆਈ। ਇਸ ਖੇਤਰ ਵਿੱਚ ਦੂਜਾ ਸਥਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਤੀਜਾ ਸਥਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਾਮ ਰਿਹਾ।ਕੋਮਲ ਕਲਾਵਾਂ ਵਿੱਚ ਪਹਿਲਾ ਸਥਾਨ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ, ਜਲੰਧਰ ਨੇ ਹਾਸਲ ਕੀਤਾ।ਇਸ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ਉੱਤੇ ਰਹੀਆਂ। ਨਾਚ ਕਲਾਵਾਂ ਨਾਲ਼ ਸੰਬੰਧਤ ਵੱਖ-ਵੱਖ ਮੁਕਾਬਲਿਆਂ ਵਿੱਚ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਯੂਨੀਵਰਸਿਟੀ ਓਵਰਆਲ ਚੈਂਪੀਅਨ ਬਣੀ ਜਦੋਂ ਕਿ ਦੂਜੇ ਸਥਾਨ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਅਤੇ ਤੀਜੇ ਸਥਾਨ ਉੱਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਰਹੇ।ਮੇਲੇ ਦੇ ਆਗਾਜ਼ ਸਮੇਂ ਯੂਨੀਵਰਸਿਟੀ ਵਿੱਚ ਕੱਢੇ ਗਏ ‘ਕਲਚਰਲ ਪ੍ਰੋਸੈਸ਼ਨ’ ਭਾਵ ਸਭਿਆਚਾਰਕ ਰੈਲੀ ਵਿੱਚ ਪਹਿਲਾ ਸਥਾਨ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ, ਜਲੰਧਰ ਨੇ ਜਿੱਤਿਆ ਜਦੋਂ ਕਿ ਦੂਜਾ ਸਥਾਨ ਕਲਸਟਰ ਯੂਨੀਵਰਸਿਟੀ ਅਤੇ ਤੀਜਾ ਸਥਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਜਿੱਤਿਆ। ਇਸ ਸ਼੍ਰੇਣੀ ਵਿੱਚ ਦੂਨ ਯੂਨੀਵਰਸਿਟੀ, ਉੱਤਰਾਖੰਡ ਅਤੇ ਚੰਡੀਗੜ੍ਹ ਯੂਨੀਵਰਸਿਟੀ, ਘੜੂਆਂ ਨੂੰ ਚੌਥਾ ਸਥਾਨ ਪ੍ਰਾਪਤ ਹੋਇਆ। ਯੂਨੀਵਰਸਿਟੀ ਆਫ਼ ਕਸ਼ਮੀਰ ਨੂੰ ਪੰਜਵਾਂ ਸਥਾਨ ਮਿਲਿਆ। ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ, ਜਲੰਧਰ ਇਸ ਮੇਲੇ ਦੀ ਓਵਰਆਲ ਚੈਂਪੀਅਨ ਬਣੀ।

 

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ