Sunday, November 02, 2025

Malwa

ਆਪ ਦੀ ਸਰਕਾਰ-ਆਪ ਦੇ ਦੁਆਰ ' ਵਿਸ਼ੇਸ਼ ਕੈਂਪ ਭਲਕੇ ਤੋਂ : ਡਿਪਟੀ ਕਮਿਸ਼ਨਰ

February 05, 2024 07:01 PM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਪੰਜਾਬ ਸਰਕਾਰ ਵੱਲੋਂ 6 ਫਰਵਰੀ ਤੋਂ ਜ਼ਿਲ੍ਹੇ ਵਿਚ 'ਆਪ ਦੀ ਸਰਕਾਰ-ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਲੱਗਣ ਵਾਲੇ ਕੈਂਪਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਹੁਣ ਸਰਕਾਰੀ ਅਫ਼ਸਰ ਪਿੰਡਾਂ ਦੀਆਂ ਸੱਥਾਂ / ਸਾਂਝੇ ਸਥਾਨਾਂ ਤੇ ਜਾ ਕੇ ਲੋਕ ਮਸਲੇ ਹੱਲ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿਚ ਪੰਜਾਬ ਸਰਕਾਰ ਵੱਲੋਂ 1076 ਨੰਬਰ ਤੇ ਕਾਲ ਕਰਕੇ ਬੁੱਕ ਕਰਵਾਕੇ ਘਰ-ਘਰ ਜਾ ਕੇ ਦਿੱਤੀਆਂ ਜਾਣ ਵਾਲੀਆ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਪ੍ਰਾਪਤ ਕਰਕੇ ਸਰਵਿਸਿਜ਼ ਮੁਹੱਈਆ ਕਰਵਾਇਆ ਜਾਣਗੀਆਂ । ਉਨ੍ਹਾਂ ਦੱਸਿਆ ਕਿ ਹਰੇਕ ਦਿਨ ਜ਼ਿਲ੍ਹੇ
ਦੀਆਂ 03 ਸਬ-ਡਵੀਜ਼ਨਾਂ (ਮਾਲੇਰਕੋਟਲਾ ,ਅਹਿਮਦਗੜ੍ਹ ਅਤੇ ਅਮਰਗੜ੍ਹ) ਵਿਖੇ ਦੋ ਕੈਂਪ ਸਵੇਰੇ ਅਤੇ ਦੋ ਕੈਂਪ ਬਾਅਦ ਦੁਪਹਿਰ ਲਗਾ ਕੇ ਕੁਲ 12 ਕੈਂਪ ਪਿੰਡ ਪੱਧਰ / ਸ਼ਹਿਰਾਂ ਵਿੱਚ 29 ਫਰਵਰੀ ਤੱਕ ਉਪ ਮੰਡਲ ਮੈਜਿਸਟਰੇਟ ,ਜ਼ਿਲ੍ਹਾ ਮਾਲ ਅਫ਼ਸਰ ਅਤੇ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਦੀ ਦੇਖ ਰੇਖ ਵਿੱਚ ਲਗਾਏ ਜਾਣਗੇ । ਜਿੱਥੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਵਿਚ ਮੌਜੂਦ ਰਹਿ ਕੇ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਨਗੇ । ਡਿਪਟੀ ਕਮਿਸ਼ਨਰ ਨੇ ਐਸ.ਡੀ .ਐਮਜ ਨੂੰ ਕਿਹਾ ਕਿ ਆਪੋ-ਆਪਣੇ ਖੇਤਰਾਂ ਵਿਚ 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਦੀ ਲੋੜੀਂਦੀ ਤਿਆਰੀ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ। ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੇ ਬੈਠਣ,ਪਖਾਨਿਆਂ,ਪੀਣ ਵਾਲੇ ਪਾਣੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਐਕਸੀਅਨ ਬਿਜਲੀ ਬੋਰਡ ਨੂੰ ਹਦਾਇਤ ਕੀਤੀ ਕਿ ਕੈਂਪਾਂ ਵਾਲੇ ਸਥਾਨਾਂ ਤੇ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ । ਆਮ ਲੋਕਾਂ ਦੀ ਸਹੂਲਤ ਲਈ ਹੈਲਪ ਡੈਸਕ ਵੀ
ਸਥਾਪਿਤ ਕੀਤਾ ਜਾਵੇਗਾ ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਰਹਿਣਗੇ । ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ, ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਸ੍ਰੀ ਮਤੀ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ