Monday, May 20, 2024

Malwa

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਹੋਈਆਂ ਜ਼ਿਲਾਂ ਪੱਧਰੀ ਖੇਡਾਂ

February 05, 2024 07:09 PM
ਅਸ਼ਵਨੀ ਸੋਢੀ

ਮਾਲੇਰਕੋਟਲਾ :  ਸਿੱਖਿਆ ਵਿਭਾਗ ਅਤੇ ਦਿਵਿਆਗਜਨਾਂ ਲਈ ਸੰਮਲਿਤ ਸਿੱਖਿਆ (ਆਈ ਡੀ ਕੰਪੋਨੈਂਟ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜਿਲਾਂ ਸਿੱਖਿਆ ਅਫਸਰ (ਸ) ਸ਼੍ਰੀਮਤੀ ਜਸਵਿੰਦਰ ਕੌਰ ਅਤੇ  ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਮੁਹੰਮਦ ਖਲੀਲ ਦੀ ਅਗਵਾਈ ਵਿੱਚ ਤਾਰਾ ਕਨਵੈਂਟ ਸਕੂਲ ਮਾਲੇਰਕੋਟਲਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ । ਇਸ ਮੌਕੇ 50,100 ਮੀਟਰ ਵਾਕ, 50 ਮੀਟਰ ਰੇਸ, 100 ,200 , 400 ਮੀਟਰ ਰੇਸ ਮੁਕਾਬਲੇ ਕਰਵਾਏ ਗਏ ।ਜ਼ਿਲਾ ਸਿੱਖਿਆ ਅਫਸਰ ਮੁਹੰਮਦ ਖਲੀਲ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਅੰਗ ਹਨ ਤੇ ਵਿਲੱਖਣ ਪ੍ਰਤਿਭਾ ਅਤੇ ਵਿਸ਼ੇਸ਼ ਯੋਗਤਾਵਾਂ ਰੱਖਦੇ ਹਨ। ਇਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੀ  ਦਿਵਿਆਗਜਨਾਂ ਲਈ ਸੰਮਲਿਤ ਸਿੱਖਿਆ (ਆਈ.ਡੀ ਕੰਪੋਨੈਂਟ) ਦਾ ਮੁੱਖ ਉਦੇਸ਼ ਹੈ। ਉਹਨਾਂ ਨੇ ਕਿਹਾ ਵਿਲੱਖਣ ਪ੍ਰਤਿਭਾ ਮਾਲਕ ਬੱਚੇ ਸਾਡੇ ਮਾਲੇਰਕੋਟਲਾ ਜ਼ਿਲ੍ਹਾ ਦਾ ਮਾਣ ਹਨ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਡਾਂਸ, ਕਵਿਤਾ ਉਚਾਰਨ ਆਦਿ ਪੇਸ਼ਕਾਰੀ ਵੀ ਕੀਤੀ ਗਈ । ਖੇਡ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ । ਇਸ ਮੌਕੇ ਬੀ ਪੀ ਈ ਓ ਅਖਤਰ ਸਲੀਮ, ਸੋਹਣ ਸਿੰਘ ,ਤਾਰਾ ਕਨਵੈਂਟ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਗਰੇਵਾਲ, ਜ਼ਿਲਾ ਸਪੈਸ਼ਲ ਐਜੂਕੇਟਰ ਮੁਹੰਮਦ ਰਿਜਮਾਨ ਅਤੇ ਸ੍ਰੀਮਤੀ ਜਸਵੀਰ ਕੌਰ ,ਆਈ ਈ ਆਰ ਟੀ ਕੋਚ ਸ੍ਰੀ ਹਰੀਸ਼ ਕੁਮਾਰ, ਸਿਮਰਨਜੀਤ ਕੌਰ, ਬਲਜਿੰਦਰ ਕੌਰ, ਬਲਵਿੰਦਰ ਸਿੰਘ ਅਤੇ ਆਈ ਈ ਏ ਟੀ ਸ੍ਰੀ ਨਿਰਭੈ ਸਿੰਘ, ਨਿਸਾਨ ਸਿੰਘ, ਸ੍ਰੀ ਪਰਗਟ ਸਿੰਘ,  ਅੰਮ੍ਰਿਤਪਾਲ ਕੌਰ, ਮੁਮਤਾਜ, ਸਕੀਨਾ ਨਜਮਾ, ਪਰਮਜੀਤ ਕੌਰ , ਬਲਜਿੰਦਰ ਕੌਰ, ਸਿੰਦਰਪਾਲ ਕੌਰ ਵੀ ਹਾਜ਼ਰ ਸਨ। ਤਾਰਾ ਕਨਵੈਂਟ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਗਰੇਵਾਲ ਨੇ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਦੀ ਹੋਸਅਫਜਾਈ ਲਈ ਉਨ੍ਹਾਂ ਉਪਹਾਰ ਵੀ ਦਿੱਤੇ ।

 

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ