Wednesday, December 17, 2025

Malwa

ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗ

February 05, 2024 09:21 PM
SehajTimes

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਅਚਨਚੇਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਚੈਕਿੰਗ ਕੀਤੀ ਗਈ ਜਿੱਥੇ ਉਹਨਾਂ ਦੇ ਵੱਲੋਂ ਮਰੀਜ਼ਾਂ ਦਾ ਹਾਲਚਾਲ ਪੁੱਛ ਕੇ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਅੱਜ ਨਵੀਆਂ ਸਕੀਮਾਂ ਲਾਂਚ ਕੀਤੀਆਂ ਜਾ ਰਹੀਆਂ ਹਨ।

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਹੋਈਆਂ ਜ਼ਿਲਾਂ ਪੱਧਰੀ ਖੇਡਾਂ

ਜਿਸ ਦੇ ਤਹਿਤ ਮਰੀਜ਼ਾਂ ਨੂੰ ਦਵਾਈਆਂ ਦੇਣੀਆਂ ਅਤੇ ਸਾਰੇ ਟੈਸਟ ਹਸਪਤਾਲਾਂ ਵਿਚੋਂ ਹੀ ਹੋਣੇ ਹਨ। ਉਹਨਾਂ ਨੇ ਕਿਹਾ ਪੰਜਾਬ ਦੇ ਲੋਕ ਇਹਨਾਂ ਸਕੀਮਾਂ ਤੋਂ ਬਹੁਤ ਖੁਸ਼ ਹਨ। ਉਥੇ ਹੀ ਉਹਨਾਂ ਨੇ ਫਰਿਸ਼ਤੇ ਸਕੀਮ ਜੋ ਸੀਐਮ ਸਾਹਿਬ ਵਲੋੰ ਲਾਂਚ ਕੀਤੀ ਗਈ ਹੈ। ਉਸ ਬਾਰੇ ਦੱਸਿਆ ਜੋ ਵੀ ਵਿਅਕਤੀ ਕਿਸੇ ਵੀ ਮਰੀਜ਼ ਨੂੰ ਲੈ ਕੇ ਆਵੇਗਾ ਉਸ ਨੂੰ ਫਰਿਸ਼ਤਾ ਸਮਝਿਆ ਜਾਵੇਗਾ।

ਸੋ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਸਿਰ ਦੀ ਸਰਜਰੀ ਹੁੰਦੀ ਹੈ ਜੇਕਰ ਉਹ ਸਰਕਾਰੀ ਹੋਸਪਿਟਲ ਦੇ ਵਿੱਚ ਆਪਰੇਸ਼ਨ ਕਰਾਉਂਦਾ ਹੈ ਤਾਂ ਉਸਦਾ ਬਿਲਕੁਲ ਫਰੀ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਹੇਠਲੇ ਪੱਧਰ ਤੇ ਜਾਂਚਣ ਦੇ ਲਈ ਉਹਨਾਂ ਵੱਲੋਂ ਚੈਕਿੰਗ ਕੀਤੀਆਂ ਜਾ ਰਹੀਆਂ ਹਨ।

Have something to say? Post your comment