Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਜ਼ਿਲ੍ਹੇ 'ਚ 6 ਫਰਵਰੀ ਤੋਂ ਪਿੰਡ ਤੇ ਵਾਰਡ ਪੱਧਰ 'ਤੇ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

February 06, 2024 12:33 PM
SehajTimes

ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 6 ਫਰਵਰੀ ਤੋਂ ਪਿੰਡ ਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜਾਇਜ਼ਾ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਰੇਕ ਸਬ ਡਵੀਜ਼ਨ ਵਿੱਚ ਰੋਜ਼ਾਨਾ ਚਾਰ ਕੈਂਪ ਅਤੇ ਜ਼ਿਲ੍ਹੇ ਵਿੱਚ ਰੋਜ਼ਾਨਾ 24 ਕੈਂਪ ਲਗਿਆ ਕਰਨਗੇ। ਇਸ ਨਵੀਂ ਪਹਿਲਕਦਮੀ ਤਹਿਤ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਨਿਗਮ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾਣਗੇ, ਜਿੱਥੇ ਮੁੱਖ ਤੌਰ 'ਤੇ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿਹਾ ਕਿ ਕੈਂਪ ਲਗਾਉਣ ਲਈ ਸਮਾਂ ਸਾਰਣੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਕੈਂਪਾਂ 'ਚ ਨੋਡਲ ਅਫਸਰਾਂ ਅਤੇ ਸਮਰਪਿਤ ਟੀਮ ਦੀ ਨਿਯੁਕਤੀ ਕਰਕੇ ਲੋਕਾਂ ਦੀ ਵੱਧ ਤੋਂ ਵੱਧ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਹਰ ਮੁੱਦੇ ਜਾਂ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ।
  ਮੀਟਿੰਗ ਵਿੱਚ ਐਸ.ਪੀ. ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਅਰਵਿੰਦ ਕੁਮਾਰ ਅਤੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਸਬੰਧਤ ਸਰਕਾਰੀ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਕੈਪਸ਼ਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ