Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਲਈ ਬੱਚਿਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ

February 06, 2024 12:56 PM
SehajTimes

ਫ਼ਤਹਿਗੜ੍ਹ ਸਾਹਿਬ : ਪੇਟ ਦੇ ਕੀੜੇ ਬੱਚਿਆਂ ਵਿਚ ਕੁਪੋਸ਼ਨ ਅਤੇ ਅਨੀਮੀਆਂ ਹੋਣ ਦਾ ਵੱਡਾ ਕਾਰਨ ਹਨ, 40 ਫੀਸਦੀ ਬੱਚਿਆਂ ਵਿਚ ਪੇਟ ਦੇ ਕੀੜਿਆਂ ਦੀ ਸੱਮਿਸਆਂ ਹੈ, ਜਿਸ ਨੂੰ ਖਤਮ ਕਰਨ ਲਈ ਡੀ—ਵਰਮਿੰਗ ਦਿਵਸ ਮਨਾਇਆਂ ਜਾਂਦਾ ਹੈ, ਇਹ ਪ੍ਰਗਟਾਵਾ ਰਾਸ਼ਟਰੀ ਡੀ—ਵਾਰਮਿੰਗ ਦਿਵਸ ਸਬੰਧੀ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਸੂਬਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁਹੰਚੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਵੀਰ ਸਿੰਘ ਨੇ ਕੀਤਾ। ਇਹ ਪ੍ਰੋਗਰਾਮ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ (ਕੰਨਿਆਂ) ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ, ਵਿਖੇ ਕਰਵਾਇਆ ਗਿਆ, ਸਮਾਗਰਮ ਦੀ ਸੁਰੂਆਤ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਕੇ ਕੀਤੀ। ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਸਮਾਗਰਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਲਈ ਸਾਡੇ ਭਵਿੱਖ ਲਈ ਬੱਚਿਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਬੱਚਿਆਂ ਦੇ ਭਵਿੱਖ ਲਈ ਸਰਕਾਰ ਵੱਲੋਂ ਆਰ.ਬੀ.ਐਸ.ਕੇ. ਪ੍ਰੋਗਰਾਮ ਤਹਿਤ ਸਕੂਲ ਵਿਚ ਪੜਦੇ ਬੱਚਿਆਂ ਦਾ ਨਿਯਮਤ ਹੈਲਥ ਚੈਕਅੱਪ, ਬੀਮਾਰੀਆਂ ਤੋਂ ਪੀੜਤ ਬੱਚਿਆਂ ਦਾ ਮੁਫਤ ਇਲਾਜ਼, ਘੱਟ ਨਜ਼ਰ ਵਾਲੇ ਵਿਦਿਆਰਥੀਆਂ ਨੂੰ ਫ੍ਰੀ ਐਨਕਾਂ ਤੇ ਆਰ.ਕੇ. ਐਸ. ਕੇ. ਪ੍ਰੋਗਰਾਮ ਤਹਿਤ ਕਿਸ਼ੋਰ ਕਿਸ਼ੋਰੀਆਂ ਨੂੰ ਵੱਧ ਰਹੀ ਉਮਰ ਨਾਲ ਆਉਂਦੀਆਂ ਮੁਸ਼ਕਲਾਂ ਹੱਲ ਕਰਨ ਲਈ ਕਾਂਊਸਲਿੰਗ ਤੇ ਮੈਡੀਸਨ ਰਾਹੀ ਹੱਲ ਕੀਤੀਆਂ ਜਾਂਦੀਆਂ ਹਨ ਤੇ ਹੋਰ ਸਹੂਲਤਾਂ ਉਪਲੱਬਧ ਕਰਵਾਇਆ ਜਾ ਰਹੀਆਂ ਹਨ। ਉਨ੍ਹਾਂ ਨੇ ਬੱਚਿਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿਚ ਭਾਗ ਲੈਣ ਲਈ ਉਤਸ਼ਹਿਤ ਕੀਤਾ ਅਤੇ ਖੁਦ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਣ ਲਈ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚੋਂ ਹੀ 100 ਫੀਸਦੀ ਦਵਾਈਆਂ ਮਰੀਜ਼ਾ ਨੂੰ ਮੁਫਤ ਉਪਲੱਬਧ ਕਰਵਾਈਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੜਕੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਹਾਈਵੇਜ਼ ਤੇ ਹਰ 30 ਕਿਲੋਮੀਟਰ ਉਪਰ ਸੜਕ ਸੁਰੱਖਿਆਂ ਫੋਰਸ ਤੈਨਾਤ ਕੀਤੀ ਗਈ ਹੈ।ਉਨ੍ਹਾਂ  ਕਿਹਾ ਕਿ ਸਰਕਾਰ ਵੱਲੋਂ ਸੜਕੀ ਹਾਦਸਿਆਂ ਵਿਚ ਕੀਮਤੀ ਜਾਨਾਂ ਨੂੰ ਬਚਾਉਣ ਲਈ ਫਰਿਸਤੇ ਸਕੀਮ ਚਲਾਈ ਗਈ ਹੈ, ਜਿਸ ਤਹਿਤ ਸੜਕੀ ਦੁਰਘਟਨਾਂ ਦੇ ਜ਼ਖਮੀਆਂ ਦਾ ਸਰਕਾਰ ਅਤੇ ਪ੍ਰਾਈਵੇਟ ਹਸਪਤਾਲਾ ਵਿਚ ਮੁਫਤ ਇਲਾਜ਼ ਕੀਤਾ ਜਾਵੇਗਾ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਪੁਚਾਉਣ ਵਾਲੇ ਵਿਅਕਤੀਆਂ ਨੂੰ ਫਰਿਸ਼ਤੇ ਸਿਰਨਾਮੇ ਨਾਲ 2000 ਰੁਪਏ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਜਿਸ ਲਈ ਉਹਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਅੱਜ ਸਿਹਤ ਸੰਭਾਲ ਬਾਰੇ ਜੋ ਕੁਝ ਉਹਨਾਂ ਸਿੱਖਿਆ ਹੈ, ਉਹ ਆਪਣੇ ਘਰ ਦੇ ਮੈਂਬਰਾਂ ਤੇ ਹੋਰਨਾਂ ਲੋਕਾਂ ਨੂੰ ਵੀ ਦੱਸਣਾ ਹੈ।

ਸਮਾਗਰਮ ਵਿਚ ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ ਹਿਤਿੰਦਰ ਕੌਰ, ਸਹਾਇਕ ਡਾਇਰੈਕਟਰ ਪੰਜਾਬ ਡਾ. ਜਸਕਿਰਨਦੀਪ ਕੌਰ, ਓ ਐਸ ਡੀ ਕਰਨਲ ਜੇ ਵੀ ਸਿੰਘ,ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਤੋਂ ਡਾ. ਸੁਨੇਹਾ,  ਜਿਲਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਜੇ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹੰਦ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਪ੍ਰਿੰਸੀਪਲ ਰਵਿੰਦਰ ਕੁਮਾਰ,  ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ , ਐਮਸੀ ਪ੍ਰਿਤਪਾਲ ਸਿੰਘ ਜੱਸੀ, ਹਰਵਿੰਦਰ ਕੌਰ ਸੋਢੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵਰਕਰਾਂ ਨੇ ਵੀ ਸਮੂਲੀਅਤ ਕੀਤੀ। ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਜ਼ਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰੀਤਾ, ਡਾ ਸੁਖਜੀਤ ਕੌਰ, ਸਟੇਟ ਕੁਆਰੀਨੇਟਰ ਰਜਨੀ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਮਹਾਵੀਰ ਸਿੰਘ, ਆਰਬੀਐਸਕੇ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ, ਉਪ ਜਿਲਾ ਸਿੱਖਿਆ ਅਫਸਰ ਗੁਰਦੀਪ ਸਿੰਘ ,ਦੀਦਾਰ ਸਿੰਘ ਮਾਂਗਟ, ਸਕੂਲ ਦੇ ਸਮੂਹ ਟੀਚਰ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ