Monday, November 03, 2025

Chandigarh

ਜ਼ਿਲ੍ਹਾ ਭਰ ’ਚ ਬੱਚਿਆਂ ਨੂੰ ਖਵਾਈਆਂ ਗਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ 

February 06, 2024 01:17 PM
SehajTimes
ਮੋਹਾਲੀ : ਸਿਹਤ ਵਿਭਾਗ ਵਲੋਂ ਜ਼ਿਲ੍ਹਾ ਭਰ ’ਚ ਮਨਾਏ ਗਏ ‘ਕੌਮੀ ਡੀਵਾਰਮਿੰਗ ਦਿਵਸ’ ਮੌਕੇ ਅੱਜ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਜਿਹੜੇ ਬੱਚੇ ਅੱਜ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਵਾਸਤੇ 12 ਫ਼ਰਵਰੀ ਨੂੰ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਨੇੜਲੀ ਸਿਹਤ ਸੰਸਥਾ ਵਿਚ ਕਿਸੇ ਵੀ ਦਿਨ ਜਾ ਕੇ ਬੱਚਿਆਂ ਨੂੰ ਗੋਲੀ ਖਵਾਈ ਜਾ ਸਕਦੀ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

 
ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪੋ-ਅਪਣੇ ਖੇਤਰਾਂ ਵਿਚ ਪੈਂਦੇ ਸਕੂਲਾਂ ਵਿਚ ਜਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਦੀ ਅਹਿਮੀਅਤ ਬਾਰੇ ਦਸਿਆ। ਸਿਹਤ ਕਾਮਿਆਂ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਕੇਂਦਰਾਂ ਆਦਿ ਵਿਚ ਜਾ ਕੇ ਬੱਚਿਆਂ ਨੂੰ ਇਹ ਗੋਲੀਆਂ ਖਾਣ ਲਈ ਦਿਤੀਆਂ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ। ਪੇਟ ਦੇ ਕੀੜੇ ਪੈਦਾ ਹੋਣ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਇਸ ਲਈ ਪੇਟ ਦੇ ਕੀੜਿਆਂ ਤੋਂ ਨਿਜਾਤ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ 1 ਤੋਂ 19 ਸਾਲ ਤਕ ਦੇ ਬੱਚਿਆਂ ਨੂੰ ਇਹ ਗੋਲੀ ਜ਼ਰੂਰ ਖਾਣੀ ਚਾਹੀਦੀ ਹੈ। ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਡਾ. ਡੋਗਰਾ ਨੇ ਕਿਹਾ ਕਿ ਪੇਟ ਦੇ ਕੀੜੇ ਮਾਰਨ ਦੇ ਨਾਲ ਨਾਲ ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਵੀ ਸਾਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹ੍ਹਾਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਨਹੁੰ ਸਾਫ਼Êਅਤੇ ਛੋਟੇ ਰੱਖਣ, ਹਮੇਸ਼ਾ ਸਾਫ਼Êਪਾਣੀ ਪੀਣ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖਣ, ਅਪਣੇ ਹੱਥ ਸਾਬਣ ਨਾਲ ਧੋਣ ਲਈ ਪ੍ਰੇਰਿਆ। ਫ਼ੋਟੋ ਕੈਪਸ਼ਨ : ਮੁਹਿੰਮ ਦੀਆਂ ਵੱਖ-ਵੱਖ ਤਸਵੀਰਾਂ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ