Monday, October 13, 2025

Malwa

ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

February 06, 2024 02:02 PM
SehajTimes

ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ 'ਚ 5 ਫਰਵਰੀ ਤੋਂ 10 ਫਰਵਰੀ ਤੱਕ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵਾਧਾ ਕਰਨਾ ਹੈ। ਇਸ ਮੰਤਵ ਲਈ ਨਗਰ ਨਿਗਮ ਵੱਲੋਂ ਸਮੂਹ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀਆਂ, ਸਮਾਜਿਕ ਸੰਸਥਾਵਾਂ ਅਤੇ ਵਲੰਟੀਅਰਾਂ ਨੂੰ ਇਸ ਮੁਹਿੰਮ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ। ਅੱਜ ਇਸ ਮੁਹਿੰਮ ਦੀ ਸ਼ੁਰੂਆਤ ਰਾਜਪੁਰਾ ਬਾਈਪਾਸ ਤੋ ਸਰਹਿੰਦ ਰੋਡ ਵੱਲ ਲਗਭਗ ਡੇੜ੍ਹ ਕਿਲੋਮੀਟਰ ਤੱਕ ਸਫ਼ਾਈ ਕਰਕੇ ਕੀਤੀ ਗਈ ਅਤੇ ਆਸਪਾਸ ਦੀਆਂ ਦੁਕਾਨਾਂ ਅਤੇ ਰੇਹੜੀਆਂ ਵਾਲਿਆਂ ਨੂੰ ਵੀ ਡਸਟਬਿਨ ਵਰਤਣ ਦੀ ਹਦਾਇਤ ਕੀਤੀ ਗਈ।

ਇਸ ਮੁਹਿੰਮ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ, ਦਰੋਗਾ ਸੰਜੇ, ਸਫ਼ਾਈ ਕਰਮਚਾਰੀਆਂ ਦੇ ਨਾਲ ਸਮਾਜ ਸੇਵੀ ਸ੍ਰੀ ਦਲਜੀਤ ਸਿੰਘ ਅਤੇ ਹੋਰ ਵਲੰਟੀਅਰ ਵੀ ਸ਼ਾਮਲ ਰਹੇ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

ਇਸ ਮੌਕੇ ਏਰੀਆ ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਨੇ ਦੱਸਿਆ ਕਿ  ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਾਲੀਥੀਨ ਲਿਫ਼ਾਫ਼ੇ, ਕੱਪ, ਪਲੇਟ, ਚਮਚ, ਸਟਰਾਅ ਅਤੇ ਸਟਾਇਰੋਫੋਮ ਆਦਿ ਪੂਰਨ ਤੌਰ ਤੇ ਬੈਨ ਹਨ ਅਤੇ ਇਨ੍ਹਾਂ ਨੂੰ ਬਣਾਉਣ, ਸਟੋਰ ਕਰਨ, ਵੇਚਣ, ਖਰੀਦਣ ਅਤੇ ਇਸਤੇਮਾਲ ਕਰਨ ਵਾਲੇ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਸੰਭਵ ਹੈ। ਉਹਨਾਂ ਦੱਸਿਆ ਕਿ ਅਜਿਹੇ ਕਿਸੇ ਵੀ ਉਤਪਾਦ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਸਿੰਗਲ ਯੂਜ਼ ਪਲਾਸਟਿਕ ਨਾ ਸਿਰਫ਼ ਵਾਤਾਵਰਨ ਸਗੋਂ ਮਨੁੱਖੀ ਸਿਹਤ ਲਈ ਵੀ ਬੇਹੱਦ ਹਾਨੀਕਾਰਕ ਹੈ। ਇਸ ਤੋਂ ਇਲਾਵਾ ਪਸ਼ੂਆਂ ਪਲਾਸਟਿਕ ਨਿਗਲਣਾ ਜਾਨਲੇਵਾ ਸਾਬਤ ਹੁੰਦਾ ਹੈ। ਅਮਨਦੀਪ ਸੇਖੋਂ (ਆ.ਈ.ਸੀ ਐਕਸਪਰਟ) ਨੇ ਕਿਹਾ ਕਿ ਪਲਾਸਟਿਕ ਨੂੰ ਗਲੀਆਂ, ਸੜਕਾਂ ਅਤੇ ਖੁੱਲ੍ਹੀਆਂ ਥਾਵਾਂ ਤੇ ਸੁੱਟਣ ਜਾਂ ਸਾੜਨ ਦੀ ਜਗ੍ਹਾ ਕੇਵਲ ਵੇਸਟ ਕੁਲੈਕਟਰ ਨੂੰ ਹੀ ਦਿੱਤਾ ਜਾਵੇ ਤਾਂ ਜੋ ਉਹ ਰੀਸਾਈਕਲ ਕੀਤਾ ਜਾ ਸਕੇ। ਇਸ ਡਰਾਈਵ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਨਗਰ ਨਿਗਮ ਪਟਿਆਲਾ ਵੱਲੋਂ ਫੋਕਲ ਪੁਆਇੰਟ ਐਮ.ਆਰ.ਐਫ਼ ਸੈਂਟਰ ਵਿਖੇ ਭੇਜਿਆ ਗਿਆ।

Have something to say? Post your comment

 

More in Malwa

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ