Tuesday, June 17, 2025

Malwa

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ

February 06, 2024 02:17 PM
SehajTimes
 
ਪਟਿਆਲਾ : 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।' ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਬਡੂੰਗਰ ਇਲਾਕੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਭੇਜਣ ਮੌਕੇ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਸ਼ਰਧਾਲੂਆਂ ਲਈ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ