Saturday, May 04, 2024

Malwa

ਸਵੀਪ ਟੀਮ ਨੇ ਸ਼ਹਿਰ ’ਚ ਵੋਟਰ ਜਾਗਰੂਕਤਾ ਕੈਂਪ ਲਗਾਏ

February 06, 2024 02:33 PM
SehajTimes
ਪਟਿਆਲਾ : ਸਵੀਪ ਪਟਿਆਲਾ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਵੋਟਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵੀਪ ਨੋਡਲ ਅਫ਼ਸਰ ਪਟਿਆਲਾ ਡਾ: ਸਵਿੰਦਰ ਸਿੰਘ ਰੇਖੀ ਨੇ ਦੱਸਿਆ ਕਿ 2 ਫਰਵਰੀ ਨੂੰ ਖ਼ਾਲਸਾ ਕਾਲਜ ਪਟਿਆਲਾ ਵਿਖੇ ਹੋਏ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਵੋਟਰ ਜਾਗਰੂਕਤਾ ਅਤੇ ਚੋਣ ਭਾਗੀਦਾਰੀ ਬਾਰੇ ਨੁੱਕੜ ਨਾਟਕ ਪੇਸ਼ ਕੀਤਾ ਗਿਆ।  4 ਫਰਵਰੀ ਨੂੰ ਬਾਰਾਂਦਰੀ ਗਾਰਡਨ ਪਟਿਆਲਾ ਵਿਖੇ ਫੂਡ ਫ਼ੈਸਟੀਵਲ ਦੌਰਾਨ ਵੋਟਰ ਰਜਿਸਟ੍ਰੇਸ਼ਨ ਕਮ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿੱਥੇ ਆਮ ਲੋਕਾਂ ਨੂੰ ਆਨਲਾਈਨ ਅਤੇ ਆਫ਼ਲਾਈਨ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਦੱਸਿਆ ਗਿਆ। ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਵੋਟਰ ਜਾਗਰੂਕਤਾ ਮੁਹਿੰਮ ਵਿਚ  ਭਾਗ ਲਿਆ। ਡਿਊਟੀ 'ਤੇ ਤਾਇਨਾਤ ਬੀ.ਐੱਲ.ਓਜ ਅਤੇ ਸੁਪਰਵਾਈਜ਼ਰਾਂ ਵੱਲੋਂ ਨਵੇਂ ਵੋਟਰਾਂ ਨੂੰ ਰਜਿਸਟਰ ਕੀਤਾ ਗਿਆ।ਤਹਿਸੀਲਦਾਰ ਚੋਣਾਂ ਵਿਜੈ ਕੁਮਾਰ ਅਤੇ ਸਵੀਪ ਨੋਡਲ ਅਫ਼ਸਰ ਪਟਿਆਲਾ ਨੇ ਵੋਟਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਉਣ ਵਾਲੀਆਂ ਸਾਰੀਆਂ ਚੋਣਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਨਾਲ ਵਿਸ਼ੇਸ਼ ਮੀਟਿੰਗਾਂ ਵੀ ਕੀਤੀਆਂ ਗਈਆਂ। ਇਸ ਮੌਕੇ ਸਵੀਪ ਨੋਡਲ ਅਫ਼ਸਰ ਪਟਿਆਲਾ ਡਾ: ਸਵਿੰਦਰ ਸਿੰਘ ਰੇਖੀ, ਚੋਣ ਤਹਿਸੀਲਦਾਰ ਸ਼੍ਰੀ ਵਿਜੇ ਕੁਮਾਰ ਸਹਾਇਕ ਨੋਡਲ ਅਫ਼ਸਰ ਮੋਹਿਤ ਕੁਮਾਰ, ਨੋਡਲ ਅਫ਼ਸਰ ਪਟਿਆਲਾ 115 ਰੁਪਿੰਦਰ ਸਿੰਘ ਸੁਪਰਵਾਈਜ਼ਰ ਰਮਨ ਪਾਲ ਸਿੰਘ ਬੀ ਐਲ ਓ ਪਰਮਜੀਤ ਸਿੰਘ ਅਤੇ ਪਰਵਿੰਦਰ ਸਿੰਘ ਵੀ ਹਾਜ਼ਰ ਸਨ।
 

Have something to say? Post your comment

 

More in Malwa

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ