Wednesday, September 17, 2025

Chandigarh

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

February 06, 2024 02:38 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਕੀਤੀ ਮੀਟਿੰਗ ਦੌਰਾਨ ਸ. ਸੰਧਵਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਗੂਗਲ ਨੇ ਆਪਣੇ ਏ.ਆਈ. (ਆਰਟੀਫ਼ੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ ‘ਤੇ ਤਾਜ਼ਾ ਜਾਰੀ ਜੈਮਿਨੀ ਆਈ ਐਪ ‘ਤੇ ਗੁਜਰਾਤੀ, ਮਰਾਠੀ ਆਦਿ ਭਾਸ਼ਾਵਾਂ ਨੂੰ ਤਾਂ ਸ਼ਾਮਲ ਕੀਤਾ ਹੈ ਪਰ ਪੰਜਾਬੀ ਇਸ ਵਿੱਚ ਸ਼ਾਮਲ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਗੂਗਲ ਨੇ ਪੰਜਾਬੀ ਭਾਸ਼ਾ ਨੂੰ ਇਸ ਲਈ ਏ.ਆਈ. ਪਲੇਟਫਾਰਮ ‘ਤੇ ਸ਼ਾਮਲ ਨਹੀਂ ਕੀਤਾ ਕਿਉਂਕਿ ਪੰਜਾਬੀ ਦਾ ਸ਼ਬਦ ਭੰਡਾਰ/ਡੈਟਾ ਉਪਲੱਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਦਿਵਾਉਣ ਲਈ ਪੰਜਾਬੀ ਦਾ ਡੈਟਾ ਛੇਤੀ ਤਿਆਰ ਕਰਕੇ ਆਨਲਾਈ ਅਪਲੋਡ ਕਰਨਾ ਜ਼ਰੂਰੀ ਬਣ ਗਿਆ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

 
ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਛੇ ਮਹੀਨਿਆਂ ‘ਚ ਇਹ ਕਾਰਜ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਪੰਜਾਬੀ ਭਾਸ਼ਾ ਵੀ ਹੋਰਨਾਂ 9 ਭਾਸ਼ਾਵਾਂ ਵਾਂਗ ਗੂਗਲ ਦੇ ਏ.ਆਈ. ਪਲੇਟਫਾਰਮ ‘ਤੇ ਸ਼ਾਮਲ ਹੋ ਸਕੇ। ਸਪੀਕਰ ਨੇ ਕਿਹਾ ਕਿ ਅਜੋਕਾ ਦੌਰ ਮਸ਼ੀਨੀ ਬੁੱਧੀਮਾਨਤਾ ਦਾ ਦੌਰ ਹੈ ਤੇ ਇਸ ਦੌਰ ਵਿੱਚ ਪੰਜਾਬੀ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਪਲੇਟਫਾਰਮ ‘ਤੇ ਸ਼ਾਮਲ ਕਰਨਾ ਅੱਜ ਦੇ ਸਮੇਂ ‘ਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਇਸ ਪਲੇਟਫਾਰਮ ‘ਤੇ ਉਪਲੱਬਧ ਨਹੀਂ ਹੋਵੇਗੀ ਤਾਂ ਕਿਸੇ ਵੀ ਦੂਜੀਆਂ ਭਾਸ਼ਾ ਨੂੰ ਨਾ ਤਾਂ ਪੰਜਾਬੀ ਵਿੱਚ ਅਨੁਵਾਦ ਕੀਤਾ ਜਾ ਸਕੇਗਾ ਅਤੇ ਨਾ ਹੀ ਪੰਜਾਬੀ ਦਾ ਕਿਸੇ ਦੂਜੀ ਭਾਸ਼ਾ ‘ਚ ਅਨੁਵਾਦ ਸੰਭਵ ਹੋ ਸਕੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਮਸ਼ੀਨੀ ਬੁੱਧੀਮਾਨਤਾ ਦੇ ਸਮੇਂ ‘ਚ ਪੰਜਾਬੀ ਭਾਸ਼ਾ ਦੀ ਹੋਂਦ ਬਣਾਈ ਰੱਖਣ ਲਈ ਪੰਜਾਬੀ ਭਾਸ਼ਾ ‘ਚ ਡੈਟਾ ਦੀ ਉਪਲੱਬਧਤਾ ਕਰਾਉਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕਾਰਜ ਨਾ ਕੀਤਾ ਗਿਆ ਤਾਂ ਪੰਜਾਬੀਆਂ ਨੂੰ ਜਾਂ ਤਾਂ ਹਿੰਦੀ ਵਰਤਣੀ ਪਵੇਗੀ ਜਾਂ ਕਿਸੇ ਹੋ ਭਾਸ਼ਾ ਦਾ ਸਹਾਰਾ ਲੈਣਾ ਪਵੇਗਾ। ਸਪੀਕਰ ਨੇ ਅੱਗੇ ਕਿਹਾ ਕਿ ਪੰਜਾਬੀ ਦੁਨੀਆਂ ਭਰ ‘ਚ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਪਹਿਲੀਆਂ 10 ਭਾਸ਼ਾਵਾਂ ‘ਚ ਸ਼ਾਮਲ ਹੈ। ਪੰਜਾਬੀ ਬੋਲਣ ਵਾਲਿਆਂ ‘ਚ ਲਹਿੰਦੇ ਪੰਜਾਬ, ਚੜ੍ਹਦੇ ਪੰਜਾਬ, ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਦੁਨੀਆਂ ਭਰ ਦੇ ਵਿਭਿੰਨ ਦੇਸ਼ਾਂ ‘ਚ ਵਸਦੇ ਲੋਕਾਂ ਵੱਲੋਂ ਬੋਲੀ ਜਾਂਦੀ ਭਾਸ਼ਾ ਹੈ। ਉਨ੍ਹਾਂ ਕਿਹਾ ਪੰਜਾਬੀ ਭਾਸ਼ਾ ਦੀ ਹੋਂਦ ਬਣਾਈ ਰੱਖਣ ਲਈ ਗੂਗਲ ਏ.ਆਈ. ਪਲੇਟਫਾਰਮ ‘ਤੇ ਪੰਜਾਬੀ ਦਾ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਉੱਘੇ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ, ਉੱਘੇ ਪੰਜਾਬੀ ਆਲੋਚਕ ਡਾ. ਅਮਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ, ਪ੍ਰਸ਼ਾਸਕੀ ਸੁਧਾਰ ਵਿਭਾਗ, ਭਾਸ਼ਾ ਵਿਭਾਗ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੁਮਾਇੰਦੇ ਸ਼ਾਮਲ ਹੋਏ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ