Sunday, November 02, 2025

Chandigarh

ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

February 06, 2024 03:25 PM
SehajTimes
ਚੰਡੀਗੜ੍ਹ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ, 19 ਦਸੰਬਰ, 2023 ਨੂੰ, ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਪੁਲਿਸ ਨੂੰ ਇਸ ਬਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ, ਵਿਜੀਲੈਂਸ ਨੇ ਆਪਣੇ ਪਟਿਆਲਾ ਰੇਂਜ ਥਾਣੇ ਵਿੱਚ ਦੋ ਕੇਸ ਪਹਿਲਾਂ ਹੀ ਦਰਜ ਕੀਤੇ ਹੋਏ ਹਨ ਜਿੰਨਾਂ ਦੀ ਅਗਲੇਰੀ ਜਾਂਚ ਸਰਗਰਮੀ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਡੀਕਲ ਖੇਤਰ ਵਿੱਚ ਬਤੌਰ ਸਮਾਜ ਸੇਵਕ ਕੰਮ ਕਰਨ ਦੇ ਫਰਜ਼ੀ ਸਰਟੀਫੀਕੇਟ ਪੇਸ਼ ਕਰਨ ਵਾਲੇ ਦੋਸ਼ੀ  ਉਮੀਦਵਾਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 120-ਬੀ, 420, 468 ਅਤੇ 471 ਤਹਿਤ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ।
 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 ਵਿਜੀਲੈਂਸ ਨੇ 15 ਦਸੰਬਰ, 2023 ਨੂੰ ਰਾਜ ਸਰਕਾਰ ਨੂੰ ਅਜਿਹੇ ਮੈਡੀਕਲ ਅਫਸਰਾਂ ਖਿਲਾਫ ਪੁਲੀਸ ਵਿਭਾਗ ਰਾਹੀਂ ਕੇਸ ਦਰਜ ਕਰਾਉਣ ਲਈ ਕਿਹਾ ਸੀ। ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ, ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ 14 ਦਸੰਬਰ, 2023 ਨੂੰ ਪ੍ਰਾਪਤ ਹੋਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਵਿਜੀਲੈਂਸ ਬਿਊਰੋ ਨੇ ਉਕਤ ਭਰਤੀ ਘੁਟਾਲੇ ਨਾਲ ਸਬੰਧਤ ਦੋ ਕੇਸ ਦਰਜ ਕੀਤੇ ਹਨ। ਇਸ ਸਬੰਧ ਵਿੱਚ ਐਮ.ਓਜ਼ ਦੀ ਚੋਣ ਪ੍ਰਕਿਰਿਆ ਦੌਰਾਨ ਸਾਜ਼ਿਸ਼ ਰਚਣ ਅਤੇ ਪੇਸ਼ਵਰਾਨਾ ਬੇਨਿਯਮੀਆਂ ਕਰਨ ਵਾਲੇ ਪੀਪੀਐਸਸੀ ਦੇ ਤੱਤਕਾਲੀ ਮੈਂਬਰਾਂ ਦੇ ਖਿਲਾਫ ਐਫਆਈਆਰ ਨੰਬਰ 45 ਮਿਤੀ 18 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(2) ਅਤੇ ਆਈਪੀਸੀ ਦੀਆਂ ਧਾਰਾਵਾਂ 409 ਅਤੇ 120 ਬੀ ਦੇ ਤਹਿਤ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ, ਇੱਕ ਹੋਰ ਐਫਆਈਆਰ ਨੰਬਰ 46 ਮਿਤੀ 18 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿਖੇ ਪੀਪੀਐਸਸੀ ਦੇ ਤਤਕਾਲੀ ਮੈਂਬਰ ਡਾ. ਸਤਵੰਤ ਸਿੰਘ ਮੋਹੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਅਤੇ 13(2)  ਤਹਿਤ ਵੀ ਦਰਜ ਕੀਤੀ ਗਈ ਹੈ।ਬੁਲਾਰੇ ਨੇ ਖੁਲਾਸਾ ਕੀਤਾ ਕਿ ਸੀਨੀਅਰ ਸੁਪਰਡੈਂਟ ਆਫ ਪੁਲਿਸ, ਵਿਜੀਲੈਂਸ ਬਿਊਰੋ, ਰੇਂਜ ਪਟਿਆਲਾ ਦੀ ਨਿਗਰਾਨੀ ਵਾਲੀ ਐਸ.ਆਈ.ਟੀ, ਦੋਵਾਂ ਮਾਮਲਿਆਂ ਦੀ ਸਰਗਰਮੀ ਨਾਲ ਅਗਲੇਰੀ ਜਾਂਚ ਕਰ ਰਹੀ ਹੈ। ਐਫਆਈਆਰ ਨੰਬਰ 45/2023 ਵਿੱਚ ਡਾ: ਸਤਵੰਤ ਸਿੰਘ ਮੋਹੀ ਨੂੰ 19 ਦਸੰਬਰ, 2023 ਨੂੰ ਵਿਜੀਲੈਂਸ ਬਿਊਰੋ ਦੁਆਰਾ ਗ੍ਰਿਫਤਾਰ ਕਰ ਲਿਆ  ਸੀ। ਇਸ ਕੇਸ ਦੇ ਤਿੰਨ ਹੋਰ ਦੋਸ਼ੀਆਂ ਡੀ.ਐਸ. ਮਾਹਲ, ਰਵਿੰਦਰ ਕੌਰ ਅਤੇ ਅਨਿਲ ਸਰੀਨ ਨੂੰ ਹਾਈਕੋਰਟ ਨੇ ਗ੍ਰਿਫਤਾਰੀ ਤੋਂ ਅੰਤਰਿਮ ਸੁਰੱਖਿਆ ਦਿੰਦਿਆਂ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਸਿੱਟੇ ਵਜੋਂ ਉਕਤ ਸਾਰੇ ਮੁਲਜ਼ਮ ਸ਼ਾਮਲ ਤਫ਼ਤੀਸ਼ ਹੋ ਚੁੱਕੇ ਹਨ।

 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ