Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Malwa

ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

February 06, 2024 03:33 PM
SehajTimes
ਪਟਿਆਲਾ : 'ਪਟਿਆਲਾ ਵਿਰਾਸਤੀ ਮੇਲੇ' ਦੌਰਾਨ ਕਰਵਾਏ ਗਏ ਪੌਪ ਸ਼ੋਅ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਗਾਏ ਗੀਤਾਂ 'ਤੇ ਦਰਸ਼ਕਾਂ ਨੇ ਖੂਬ ਭੰਗੜਾ ਪਾਇਆ। ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਬੀਤੀ ਦੇਰ ਸ਼ਾਮ ਆਪਣੇ ਪ੍ਰਸਿੱਧ ਗੀਤਾਂ ਦੀ ਪੇਸ਼ਕਾਰੀ ਕਰਦਿਆਂ ਗੁਰਨਾਮ ਭੁੱਲਰ ਨੇ ਡਾਇਮੰਡ ਦੀ ਝਾਂਜਰ, ਆਥਣ ਤੇ ਸਰਘੀ ਮਿਲਣਗੀਆਂ, ਚੁੰਨੀ ਸਤਰੰਗੀ, ਤੇਰੇ ਨਾਲ ਮੈਂ ਜਚਦੀ ਅਤੇ ਹੋਰ ਪ੍ਰਸਿੱਧ ਗੀਤ ਗਾ ਕੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕੀਤਾ।
 
 
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਅਤੇ ਏ.ਡੀ.ਸੀ ਅਨੁਪ੍ਰਿਤਾ ਜੌਹਲ, ਐਸ.ਪੀ. ਸਰਫ਼ਰਾਜ ਆਲਮ ਅਤੇ ਮੇਲੇ ਦੇ ਨੋਡਲ ਅਫ਼ਸਰ ਤੇ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ ਨੇ ਗਾਇਕ ਗੁਰਨਾਮ ਭੁੱਲਰ ਦਾ ਸਨਮਾਨ ਕੀਤਾ।
 
ਇਸ ਸਮੇਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ ਪਟਿਆਲਾ ਹੈਰੀਟੇਜ ਮੇਲਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਡੀ ਵੱਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਅਹਿਮ ਸਾਬਤ ਹੋਇਆ ਹੈ। ਇਸ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਪੀ.ਸੀ.ਐਸ. ਅਧਿਕਾਰੀ ਜੀਵਨਜੋਤ ਕੌਰ ਤੇ ਮਨਪ੍ਰੀਤ ਕੌਰ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਤੇ ਡੀ.ਐਸ.ਪੀ. ਸਿਟੀ-2 ਜੰਗਜੀਤ ਸਿੰਘ ਸਮੇਤ ਹੋਰ ਪਤਵੰਤੇ, ਯੂਨੀਵਰਸਿਟੀ ਦੇ ਵੱਡੀ ਗਿਣਤੀ ਵਿਦਿਆਰਥੀ ਅਤੇ ਪਟਿਆਲਾ ਸ਼ਹਿਰ ਤੇ ਨੇੜਲੇ ਇਲਾਕਿਆਂ ਦੇ ਵਾਸੀ ਮੌਜੂਦ ਸਨ।

Have something to say? Post your comment