Friday, May 10, 2024

Chandigarh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

February 06, 2024 04:19 PM
SehajTimes

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਖੇ 12 ਤੋਂ 14 ਫਰਵਰੀ ਤੱਕ ਵਿਸ਼ਵ ਪ੍ਰਸਿੱਧ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। ਇਸ ਵਾਰ ਪੇਂਡੂ ਓਲੰਪਿਕ ਖੇਡਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ। ਪੋਸਟਰ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਡਾਂ ਦੀ ਪ੍ਰਬੰਧਕੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਖਿਡਾਰੀ ਪੈਦਾ ਕੀਤੇ ਜਾਣ। ਕੈਬਨਿਟ ਮੰਤਰੀ ਮਾਨ ਨੇ ਦੱਸਿਆ ਕਿ ਤਿੰਨ ਰੋਜ਼ਾ ਮੈਗਾ ਖੇਡ ਮੁਕਾਬਲਿਆਂ ਦੌਰਾਨ ਹਾਕੀ, ਕਬੱਡੀ, ਕੁਸ਼ਤੀ, ਸਾਈਕਲਿੰਗ, ਦੌੜ, ਰੱਸਾਕਸ਼ੀ ਆਦਿ ਦੇ ਮੈਚ ਕਰਵਾਏ ਜਾਣਗੇ ਅਤੇ ਨਾਮਵਰ ਗਾਇਕਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਇਨ੍ਹਾਂ ਖੇਡਾਂ ਦੀ ਲੋਕਪ੍ਰਿਅਤਾ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

 ਵੋਟਰ ਰਜਿਸਟ੍ਰੇਸ਼ਨ ਵਿੱਚ ਮੋਹਾਲੀ ਜ਼ਿਲ੍ਹੇ ਚ ਡੇਰਾਬੱਸੀ ਸਭ ਤੋਂ ਅੱਗੇ 

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

1 ਜੂਨ ਨੂੰ ਹੋਣ ਵਾਲੇ ਮਤਦਾਨ ਨੂੰ ਦਰਸਾਉਂਦਾ ਕੰਧ ਚਿੱਤਰ ਕੀਤਾ ਲੋਕ ਅਰਪਣ

ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ

ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ