Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

February 06, 2024 04:30 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ। ਸਟੇਜ ਸਕੱਤਰ ਨਿਰਮਲ ਸਿੰਘ ਅਲੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਪੰਜਾਬ ਲਈ ਨਵੀਂ ਕਿਸਾਨ ਪੱਖੀ ਖੇਤੀ-ਨੀਤੀ ਦਾ ਐਲਾਨ ਕੀਤਾ ਜਾਵੇ। ਤਾਂ ਜੋ ਖੇਤੀ ਮਸਲੇ ਹੱਲ ਹੋ ਸਕਣ ਅਤੇ ਖੇਤੀ-ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿਚੋਂ ਮੁਕਤ ਕਰਵਾਇਆ ਜਾਵੇ। ਬੇਜਮੀਨੇ, ਗਰੀਬ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਜ਼ਮੀਨ ਦੀ ਤੋਟ ਪੂਰੀ ਕੀਤੀ ਜਾਵੇ। ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਸ਼ਸ਼ਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ। ਕਿਸਾਨ ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ। ਸੂਦਖੋਰੀ ਦਾ ਖਾਤਮਾ ਹੋਵੇ। ਕਿਸਾਨਾਂ, ਮਜਦੂਰਾਂ ਦੇ ਕਰਜ਼ੇ ਉਂਪਰ ਲੀਕ ਮਾਰੀ ਜਾਵੇ। ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ। ਪਾਣੀ ਨੂੰ ਪਲੀਤ ਕਰਨ ਅਤੇ ਸੰਸਾਰ ਬੈਂਕ ਨੂੰ ਸੌਪਣ ਦੀ ਨੀਤੀ ਦਾ ਖਾਤਮਾ ਕੀਤਾ ਜਾਵੇ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

 

ਧਰਤੀ ਹੇਠਲੇ ਪਾਣੀ ਦੀ ਮੁੜ ਭਰਾਈ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ। ਝੋਨੇ ਦੀ ਖੇਤੀ ਹੇਠੋਂ ਰਕਬਾ ਘਟਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਦੀਆਂ ਬਦਲਵੀਆਂ ਫਸਲਾਂ ਦੀ ਪੈਦਾਵਾਰ ਅਤੇ ਖ੍ਰੀਦ ਨੂੰ ਯਕੀਨੀ ਕਰਨ ਲਈ ਢੁੱਕਵੀਂ ਬੱਜਟ ਰਾਸ਼ੀ ਜੁਟਾਈ ਜਾਵੇ। ਇਸ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਪੇਸ਼ਬੰਦੀ ਕੀਤੀ ਜਾਵੇ। ਖੇਤੀ ਕਿੱਤੇ ਤੋਂ ਵਾਫ਼ਰ ਕਿਸਾਨ ਅਤੇ ਖੇਤ ਮਜ਼ਦੂਰ ਪਰਿਵਾਰਕ ਜੀਆਂ, ਮਰਦਾਂ ਅਤੇ ਔਰਤਾਂ ਲਈ ਲਾਹੇਵੰਦ ਰੁਜ਼ਗਾਰ ਯਕੀਨੀ ਬਣਾਇਆ ਜਾਵੇ। ਬਾਕੀ ਬਚਦੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਕੁਦਰਤੀ ਆਫ਼ਤਾਂ, ਕੀਟਨਾਸ਼ਕਾਂ, ਮਿਲਾਵਟੀ ਵਸਤਾਂ ਜਾਂ ਖੇਤੀ ਹਾਦਸਿਆਂ ਦੀ ਮਾਰ ਹੇਠ ਆਈ ਕਿਸਾਨੀ ਨੂੰ ਬਚਾਉਣ ਲਈ ਸਰਕਾਰੀ ਖਜ਼ਾਨੇ ਦੀ ਰਾਖਵੀਂ ਪੂੰਜੀ ਦੀ ਖੁੱਲ੍ਹੀ ਵਰਤੋਂ ਹੋਵੇ। ਕਿਸਾਨ ਪੱਖੀ ਖੇਤੀ ਨੀਤੀਆਂ ਲਾਗੂ ਕਰਨ ਲਈ ਮੋਟੀ ਬਜਟ ਪੂੰਜੀ ਇਕੱਤਰ ਕੀਤੀ ਜਾਵੇ। ਇਸ ਮਕਸਦ ਲਈ ਜਗੀਰਦਾਰਾਂ, ਸੂਦਖੋਰਾਂ ਅਤੇ ਕਾਰਪੋਰੇਟਾਂ ਉਪਰ ਸਿੱਧੇ ’ਤੇ ਮੋਟੇ ਟੈਕਸ ਲਾਉਣ ਦੀ ਨੀਤੀ ਅਖਤਿਆਰ ਕੀਤੀ ਜਾਵੇ। ਇਸ ਸਮੇਂ ਜ਼ਿਲ੍ਹਾ ਆਗੂ ਰਾਜਿੰਦਰ ਸਿੰਘ ਭੋਗੀਵਾਲ, ਰਵਿੰਦਰ ਸਿੰਘ ਕਾਸਾਮਪੁਰ, ਗੁਰਪ੍ਰੀਤ ਸਿੰਘ ਅਮਰਗੜ੍ਹ, ਚਰਨਜੀਤ ਸਿੰਘ ਹਥਨ, ਗੁਰਪ੍ਰੀਤ ਸਿੰਘ ਹਥਨ,ਸੰਦੀਪ ਸਿੰਘ ਉਪੋਕੀ, ਚਮਕੌਰ ਸਿੰਘ ਚੌਦਾਂ,ਜਗਤਾਰ ਸਿੰਘ ਸਰੌਦ, ਜਗਰੂਪ ਸਿੰਘ ਖੁਰਦ  ਆਦਿ ਆਗੂ ਹਾਜਰ ਸਨ

   

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ