Wednesday, December 17, 2025

Chandigarh

ਮੁੱਖ ਮੰਤਰੀ ਭਗਵੰਤ ਮਾਨ ਭਾਂਖਰਪੁਰ ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ

February 06, 2024 04:46 PM
SehajTimes
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ 'ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ 'ਆਪ ਦੀ ਸਰਕਾਰ 'ਆਪ ਦੇ ਦੁਆਰ' ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅੱਜ ਇੱਥੇ ਨੇ ਦਿੱਤੀ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਭਲਕੇ ਤੋਂ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਪਿੰਡਾਂ/ਵਾਰਡਾਂ ਵਿਖੇ ਪਹੁੰਚਾਉਣਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਾਂਖਰਪੁਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ RTA Malerkotla ਨੇ ਵਾਹਨਾਂ ਦੀ ਕੀਤੀ ਚੈਕਿੰਗ

 
 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਹੀਨਾ ਭਰ ਚੱਲਣ ਵਾਲੀ ਇਸ ਮੁਹਿੰਮ ਦੌਰਾਨ 422 ਕੈਂਪ ਲਗਾਏ ਜਾਣਗੇ ਤਾਂ ਜੋ ਹਰੇਕ ਪਿੰਡ ਅਤੇ ਵਾਰਡ ਵਿੱਚ ਜਾ ਕੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਹੋਰ ਜਾਣਕਾਰੀ ਦਿੰਦਿਆਂ ਡੀ ਸੀ ਜੈਨ ਨੇ ਦੱਸਿਆ ਕਿ ਇਹ ਕੈਂਪ ਐਸ.ਡੀ.ਐਮਜ਼ ਦੀ  ਅਗਵਾਈ ਹੇਠ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਐਸ. ਪੀ. ਸੀ .ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਫੂਡ ਸਪਲਾਈ ਲੇਬਰ, ਪੁਲਿਸ ਵਿਭਾਗਾਂ ਵੱਲੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਗਾਏ ਜਾਣਗੇ ਅਤੇ ਮੌਕੇ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ।
 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰੀ ਸੇਵਾਵਾਂ ਜਿਨ੍ਹਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੂ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ, ਦਿੱਤੀਆਂ ਜਾਣਗੀਆਂ।
 
 
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਨੇ ਵੀ ਮੌਕੇ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ ਐਸ ਪੀ ਡਾਕਟਰ ਸੰਦੀਪ ਗਰਗ ਵੀ ਮੌਜੂਦ ਸਨ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ