Thursday, September 18, 2025

Malwa

ਮਹਿਰੌਲੀ ਮਸਜਿਦ ; AAP ਮੁਸਲਮਾਨਾਂ ਦੇ ਧਾਰਮਕ ਸਥਾਨਾਂ ਨੂੰ ਸੁਰੱਖਿਆ ਦੇਣ ਵਿਚ ਨਾਕਾਮ ਰਹੀ : ਜ਼ਾਹਿਦਾ ਸੁਲੇਮਾਨ

February 06, 2024 05:05 PM
SehajTimes

ਮਾਲੇਰਕੋਟਲਾ : ਦੇਸ਼ ਦੀ ਰਾਜਧਾਰੀ ਵਿਚ ਮਸਜਿਦਾਂ ਢਾਹੀਆਂ ਜਾ ਰਹੀਆਂ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਮੁਸਲਮਾਨਾਂ ਦੇ ਧਾਰਮਕ ਸਥਾਨਾਂ ਨੂੰ ਬਚਾਉਣ ਲਈ ਕੁੱਝ ਨਹੀਂ ਕਰ ਰਹੀ। ਆਮ ਆਦਮੀ ਪਾਰਟੀ ਕੇਜਰੀਵਾਲ, ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਵਰਗੇ ਅਪਣੇ ਲੀਡਰਾਂ ਨੂੰ ਬਚਾਉਣ ਲਈ ਆਏ ਦਿਨ ਧਰਨੇ ਦਿੰਦੀ ਹੈ ਪਰ ਇਸ ਪਾਰਟੀ ਦੀ ਸਰਕਾਰ ਵਾਲੀ ਰਾਜਧਾਨੀ ਵਿਚ 1398 ਤੋਂ ਪਹਿਲਾਂ ਬਣੀ ਮਸਜਿਦ ਅਤੇ ਮਦਰੱਸੇ ਨੂੰ ਸ਼ਹੀਦ ਕਰ ਦਿਤਾ ਗਿਆ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਭਾਂਖਰਪੁਰ ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ

ਪਰ ਇਹ ਪਾਰਟੀ ਇਕ ਲਫ਼ਜ਼ ਨਹੀਂ ਬੋਲੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਇਥੇ ਜਾਰੀ ਇਕ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮਹਿਰੌਲੀ ਇਕਾਲੇ ਵਿਚ 1398 ਤੋਂ ਪਹਿਲਾਂ ਦੀ ਬਣੀ ਮਸਜਿਦ ਅਤੇ ਮਦਰੱਸੇ ਨੂੰ ਦਿੱਲੀ ਡਿਵੈਲਪਮੈਂਟ ਅਥਾਰਟੀ (ਡੀ.ਡੀ.ਏ) ਅਤੇ ਦਿੱਲੀ ਪੁਲਿਸ ਨੇ ਮਿਲ ਕੇ 30 ਜਨਵਰੀ, 2024 ਨੂੰ ਸ਼ਹੀਦ ਕਰ ਦਿਤਾ। ਅਖੂੰਜੀ ਨਾਮ ਦੀ ਇਸ ਮਸਜਿਦ ਤੇ ਮਦਰੱਸੇ ਦੇ ਪ੍ਰਬੰਧਕਾਂ ਨੂੰ ਬਿਨਾਂ ਕੋਈ ਅਗਾਊਂ ਨੋਟਿਸ ਦਿਤੇ, ਮਸਜਿਦ ਨੂੰ ਨਾਜਾਇਜ਼ ਕਬਜ਼ਾ ਕਰਾਰ ਦੇ ਕੇ, ਬੁਲਡੋਜ਼ਰ ਚਲਾ ਦਿਤਾ ਗਿਆ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ RTA Malerkotla ਨੇ ਵਾਹਨਾਂ ਦੀ ਕੀਤੀ ਚੈਕਿੰਗ

ਪ੍ਰਬੰਧਕਾਂ ਨੂੰ ਪਵਿੱਤਰ ਕੁਰਾਨ ਸ਼ਰੀਫ਼ ਵੀ ਮਹਿਫ਼ੂਜ਼ ਥਾਂ ਪਹੁੰਚਾਉਣ ਦਾ ਮੌਕਾ ਨਾ ਦਿਤਾ ਗਿਆ। ਮਦਰੱਸੇ ਵਿਚੋਂ ਬੱਚਿਆਂ ਦੀਆਂ ਕਿਤਾਬਾਂ, ਕਪੜੇ ਅਤੇ ਹੋਰ ਸਾਜ਼ੋ-ਸਮਾਨ ਕੱਢਣ ਦੀ ਵੀ ਇਜਾਜ਼ਤ ਨਾ ਦਿਤੀ ਗਈ। ਮਸਜਿਦ ਕਮੇਟੀ ਦੇ ਸਕੱਤਰ ਯਾਮੀਨ ਅਲੀ ਅਤੇ ਪ੍ਰਧਾਨ ਮੁਹੰਮਦ ਸ਼ਾਹਿਦ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਗਿਆ। ਮਦਰੱਸੇ ਵਿਚ ਬੈਠੇ ਬੱਚਿਆਂ ਨੂੰ ਬਿਨਾਂ ਗਰਮ ਕਪੜੇ ਪਾਏ ਹੀ ਠੰਢ ਵਿਚ ਬਾਹਰ ਕੱਢ ਦਿਤਾ ਗਿਆ ਤੇ ਮਸਜਿਦ ਉਪਰ ਬੁਲਡੋਜ਼ਰ ਚਲਾਇਆ ਗਿਆ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੰਧਵਾਂ ਵੱਲੋਂ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਸਲ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ

ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁਸਲਿਮ ਘੱਟਗਿਣਤੀਆਂ ਦੇ ਧਾਰਮਕ ਸਥਾਨਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸ ਦਾ ਹਿਸਾਬ ਲੋਕ ਲੋਕ ਸਭਾ ਚੋਣਾਂ ਵਿਚ ਲੈਣਗੇ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਭਾਰਤ ਵਿਚ ਇਕ ਵੀ ਸਿਆਸੀ ਪਾਰਟੀ ਮੁਸਲਮਾਨਾਂ ਦੀ ਮਿੱਤ ਨਹੀਂ। ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸਾਜ਼ਿਸ਼ ਤਹਿਤ ਮੁਸਲਮਾਨਾਂ ਦੇ ਧਾਰਮਕ ਸਥਾਨਾਂ ਨੂੰ ਨਿਸ਼ਾਨਾ ਬਣਾਉਂਦੇ ਆ ਰਹੇ ਹਨ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

Have something to say? Post your comment

 

More in Malwa

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ