Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

February 07, 2024 12:02 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 8 ਫਰਵਰੀ ਤੋਂ 27 ਫਰਵਰੀ ਤੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ, ਇਸ ਲਈ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਦਿਵਿਆਂਗ ਵਿਅਕਤੀਆਂ ਨੇ ਅਜੇ ਤੱਕ ਯੂ.ਡੀ.ਆਈ.ਡੀ. ਕਾਰਡ ਨਹੀਂ ਬਣਵਾਏ ਉਨ੍ਹਾਂ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਕਾਰਡ ਬਣਵਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹ ਕੈਂਪ 8 ਫਰਵਰੀ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ, 15 ਫਰਵਰੀ ਨੂੰ ਸਿਵਲ ਹਸਪਤਾਲ ਬਸੀ ਪਠਾਣਾ, 22 ਫਰਵਰੀ ਨੂੰ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਅਤੇ 27 ਫਰਵਰੀ ਨੂੰ ਸਿਵਲ ਹਸਪਤਾਲ ਖਮਾਣੋਂ ਵਿਖੇ ਸਵੇਰੇ 10:00 ਵਜੇ ਤੋਂ ਸ਼ਾਮ 03:00 ਵਜੇ ਤੱਕ ਲਗਾਏ ਜਾਣਗੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੇ ਨਾਲ-ਨਾਲ ਪੁਰਾਣੇ ਮੈਨੁਅਲ ਤਰੀਕੇ ਨਾਲ ਬਣੇ ਕਾਰਡਾਂ ਦੀ ਥਾਂ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਦਿਵਿਆਂਗਜ਼ਨਾਂ ਦੇ ਆਧਾਰ ਕਾਰਡ ਦੀ ਫੋਟੋ ਕਾਪੀ, ਤਾਜਾ ਪਾਸਪੋਰਟ ਸਾਇਜ਼ ਫੋਟੋ, ਪੁਰਾਣਾ ਕਾਗਜ਼ੀ ਮੈਨੂਅਲ ਤਰੀਕੇ ਨਾਲ ਬਣਿਆਂ ਯੂ.ਡੀ.ਆਈ.ਡੀ. ਸਰਟੀਫਿਕੇਟ ਆਦਿ ਲੈ ਕੇ ਕੈਂਪ ਵਿੱਚ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਦੀ ਟੀਮਾਂ ਵੱਲੋਂ ਮੌਕੇ ਤੇ ਹੀ ਦਿਵਿਆਂਗਜਨ ਵਿਅਕਤੀਆਂ ਦੀ ਐਸੈਸਮੈਂਟ ਕਰਕੇ ਯੂ.ਡ.ਆਈ.ਡੀ ਕਾਰਡ ਬਣਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਜਿਹਨਾਂ ਨੇ ਅਜੇ ਤੱਕ ਯੂ.ਡੀ.ਆਈ.ਡੀ ਕਾਰਡ ਨਹੀਂ ਬਣਵਾਏ ਤਾਂ ਉਹ ਇਹਨਾਂ ਵਿਸ਼ੇਸ਼ ਕੈਂਪਾਂ ਦੌਰਾਨ ਬਣਵਾ ਸਕਦੇ ਹਨ ਅਤੇ ਯੂ.ਡੀ.ਆਈ.ਡੀ ਕਾਰਡ ਰਾਹੀਂ ਭਾਰਤ ਸਰਕਾਰ ਤੇ ਪੰਜਾਬ ਰਾਜ ਸਰਕਾਰ ਦੁਆਰਾ ਸਮੇਂ-ਸਮੇਂ ਸਿਰ ਮਿਲਣ ਵਾਲੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।   

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ