Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕਾਂ ਨੂੰ ਮਿਲਣਗੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ

February 07, 2024 12:25 PM
SehajTimes

ਫ਼ਤਹਿਗੜ੍ਹ ਸਾਹਿਬ : ਆਮ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਾਨਾਂ 4 ਪਿੰਡਾਂ/ਵਾਰਡਾਂ ਦੇ ਕਲਸਟਰ ਬਣਾ ਕੇ ਲਗਾਏ ਜਾਣਗੇ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਕੈਂਪਾਂ ਦਾ ਲਾਭ ਪਹੁੰਚਾਉਣ ਲਈ ਪ੍ਰਚਾਰ ਵੈਨਾਂ ਰਾਹੀਂ ਕੈਂਪ ਤੋਂ ਇੱਕ ਦਿਨ ਪਹਿਲਾਂ ਪ੍ਰਚਾਰ ਵੀ ਕਰਵਾਇਆ ਜਾਵੇਗਾ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ,ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਪਹੁੰਚਣ।

 

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ