Monday, November 03, 2025

Malwa

ਰੋਟਰੀ ਦੇ ਮੈਂਬਰ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ 

February 07, 2024 02:07 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰੋਟਰੀ ਡਿਸਟ੍ਰਿਕਟ 3090 ਅਧੀਨ ਆਉਂਦੇ ਤਿੰਨ ਸੂਬਿਆਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਲੱਬਾਂ ਦੇ 92 ਮੈਂਬਰੀ  ਡੈਲੀਗੇਟਾਂ ਦਾ ਵਫ਼ਦ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਦੀ ਅਗਵਾਈ ਹੇਠ ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਇਆ।
 
 
ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ ਫਰਜ਼ ਨਿਭਾਅ ਰਹੀ ਰੋਟਰੀ ਸੰਸਥਾ ਦੀ ਤਰਫੋਂ ਕੜਾਹ ਪ੍ਰਸ਼ਾਦ ਭੇਂਟ ਕੀਤਾ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਂਟ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਅਤੇ ਰੋਟਰੀ ਕਲੱਬ ਸੁਨਾਮ ਦੇ ਪ੍ਰਧਾਨ ਅਨਿਲ ਜੁਨੇਜਾ ਨੇ ਕਿਹਾ ਕਿ ਸ਼੍ਰੀ ਕਰਤਾਰਪੁਰ ਸਾਹਿਬ ਪਵਿੱਤਰ ਤੀਰਥ ਸਥਾਨਾਂ ਵਿੱਚੋਂ ਇੱਕ ਹੈ। ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦੇ ਆਖਰੀ ਅਠਾਰਾਂ ਸਾਲ ਇਸ ਪਵਿੱਤਰ ਅਸਥਾਨ 'ਤੇ ਬਿਤਾਏ।
 
 
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਆਕੇ ਮਨ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਕੇ ਸਮੂਹ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ। ਰੋਟਰੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਰੋਟਰੀ ਸੰਸਥਾ ਦੀ ਇਸ ਅਸਥਾਨ ਦੇ ਦਰਸ਼ਨਾਂ ਦੀ ਲੰਮੇ ਸਮੇਂ ਤੋਂ ਇੱਛਾ ਸੀ ਅਤੇ ਗੁਰੂ ਸਾਹਿਬ ਦੀ ਅਪਾਰ ਕਿਰਪਾ ਨਾਲ ਸਾਰਿਆਂ ਦੇ ਮਨ ਦੀ ਇੱਛਾ ਪੂਰੀ ਹੋਈ ਹੈ।
 
 
ਇਸ ਮੌਕੇ ਦੇਵਿੰਦਰਪਾਲ ਸਿੰਘ ਰਿੰਪੀ, ਨਾਗਰ ਮਿੱਤਲ, ਦਵਿੰਦਰ ਬਾਂਸਲ, ਭੀਮ ਸਿੰਗਲਾ, ਰਾਜੇਸ਼ ਟੰਡ, ਮੁਨੀਸ਼ ਗਰਗ, ਅਨਿਲ ਮਿੱਤਲ, ਰਜਨੀਸ਼ ਗਰਗ, ਅਨੁਰਾਗ ਮਿੱਤਲ, ਗਮਦੂਰ ਸਿੰਘ, ਡਾਕਟਰ ਰਾਜੇਸ਼ ਮਿੱਡਾ, ਨਰੇਸ਼ ਅਗਰਵਾਲ, ਵਿਪਨ ਸੇਠੀ, ਵਨੀਤ ਗਰਗ,  ਸੰਜੇ ਬੰਦਲਿਸ਼, ਪਵਨਜੀਤ ਸਿੰਘ ਹੰਝਰਾ, ਸਦੀਪ ਜੈਨ ਆਦਿ ਆਪਣੇ ਪਰਿਵਾਰਾਂ ਨਾਲ ਹਾਜ਼ਰ ਸਨ।
 
 
 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ