Wednesday, September 17, 2025

Malwa

ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ

February 07, 2024 02:41 PM
SehajTimes
ਪਟਿਆਲਾ : ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਵਿਖੇ ਇਨ੍ਹਾਂ ਕੈਂਪਾਂ ਦਾ ਜਾਇਜ਼ਾ ਲੈਣ ਪੁੱਜੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਸਰਕਾਰ ਲੋਕਾਂ ਦੀਆਂ ਬਰੂਹਾਂ 'ਤੇ ਲਿਜਾਣ' ਦਾ ਕੀਤਾ ਵਾਅਦਾ ਨਿਭਾਅ ਦਿੱਤਾ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਬ ਡਵੀਜਨ ਪਟਿਆਲਾ ਦੇ ਪਿੰਡ ਰਣਬੀਰਪੁਰਾ, ਇੰਦਰਪੁਰਾ, ਜਾਹਲਾਂ ਤੇ ਸਮਾਣਾ ਸਬ ਡਵੀਜਨ ਦੇ ਪਿੰਡ ਨੱਸੂਪੁਰ ਆਦਿ ਪਿੰਡਾਂ ਵਿੱਚ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ।
 
 
ਉਨ੍ਹਾਂ ਨੇ ਇਸ ਮੌਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਕੇ ਮੌਕੇ 'ਤੇ ਇਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਪਟਿਆਲਾ ਤੇ ਸਮਾਣਾ ਦੇ ਐਸ.ਡੀ.ਐਮਜ ਅਰਵਿੰਦ ਕੁਮਾਰ ਤੇ ਰਿਚਾ ਗੋਇਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
 
 
ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਿਹੇ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੇ ਘਰਾਂ ਦੇ ਕੋਲ ਜਾਕੇ ਹੀ ਹੱਲ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮ ਤਾਂ ਹੋਣਗੇ ਹੀ ਸਗੋਂ ਪਿਛਲੇ ਸਮੇਂ ਦੌਰਾਨ ਕਿਸੇ ਕਾਰਨ ਕਰਕੇ ਲੋਕਾਂ ਦੀਆਂ ਕੱਟੀਆਂ ਗਈਆਂ ਪੈਨਸ਼ਨਾਂ ਅਤੇ ਰਾਸ਼ਨ ਕਾਰਡ ਬਣਵਾਉਣ ਦਾ ਕੰਮ ਵੀ ਕੀਤਾ ਜਾਵੇਗਾ ।
 
 
ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਅਗਲੇ ਇੱਕ ਮਹੀਨੇ ਲਈ ਪਿੰਡ ਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਸਮੇਤ ਸੀਨੀਅਰ ਆਗੂਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ