Friday, November 21, 2025

Malwa

ਆਮ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ

February 07, 2024 03:08 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਹਲਕਾ ਬਸੀ ਪਠਾਣਾ ਦੇ ਪਿੰਡਾਂ ਸ਼ਹੀਦਗੜ੍ਹ, ਵਜੀਦਪੁਰ,  ਲੋਹਾਰੀ ਕਲਾਂ, ਨੌਗਾਵਾਂ, ਰਤਨਗੜ੍ਹ, ਮਨੈਲੀ, ਮਨੈਲਾ ਤੇ ਧਨੋਲਾ ਵਿਖੇ ਸਰਕਾਰ ਤੁਹਾਡੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ ਇਸ ਗੱਲ ਦਾ ਗਵਾਹ ਹੈ ਕਿ ਸਰਕਾਰ ਦੇ ਲੋਕ ਹਿੱਤੂ ਫੈਸਲਿਆਂ ਨਾਲ ਪੰਜਾਬੀ ਬਹੁਤ ਖੁਸ਼ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ. ਸੁਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ

ਵਿਧਾਇਕ ਹੈਪੀ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ ਪ੍ਰੰਤੂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਨ੍ਰਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਸੰਪਰਕ ਕਰਕੇ ਆਪਣੇ ਘਰਾਂ ਵਿੱਚ ਹੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ

ਸ. ਹੈਪੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਲਗਾਈ

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

 

Have something to say? Post your comment

 

More in Malwa

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ