Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰੈਡ ਕਰਾਸ ਵਲੋਂ ਲਗਾਇਆ ਗਿਆ ਮੈਡੀਕਲ ਚੈੱਕ ਅੱਪ ਟ੍ਰੇਨਿੰਗ ਕੈਂਪ

February 07, 2024 04:21 PM
SehajTimes
ਮੋਹਾਲੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜਿਲਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਕੇਂਦਰੀ ਵਿਦਿਆਲਿਆ, ਸੈਕਟਰ-80, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੈਡੀਕਲ ਚੈੱਕ ਅੱਪ ਕੈਂਪ ਅਤੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ। ਮੈਡੀਕਲ ਚੈੱਕ ਅੱਪ ਕੈਂਪ ਵਿੱਚ ਸਿਵਲ ਹਸਪਤਾਲ, ਫੇਜ਼-6, ਮੋਹਾਲੀ ਦੀ ਟੀਮ ਵਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮੁਫਤ ਚੈੱਕ ਅੱਪ ਕੀਤਾ ਗਿਆ, ਜਿਸ ਵਿੱਚ ਮੁੱਖ ਤੌਰ ਤੇ ਅੱਖਾਂ ਅਤੇ ਦੰਦਾਂ ਦਾ ਚੈੱਕ ਅੱਪ ਕੀਤਾ ਗਿਆ ਅਤੇ ਸ੍ਰੀ ਸੰਦੀਪ ਸਿੰਘ, ਲੈਕਚਰਾਰ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਫਸਟ ਏਡ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਹਰਬੰਸ ਸਿੰਘ, ਸਕੱਤਰ ਰੈਡ ਕਰਾਸ ਵਲੋਂ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਰੈਡ ਕਰਾਸ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਚਲਾਈਆਂ ਜਾ ਰਹੀਆ ਗਤੀਵਿਧੀਆ ਜਿਵੇ ਕਿ ਫਸਟ ਏਡ ਟ੍ਰੇਨਿੰਗ, ਪੇਸੈਂਟ ਕੇਅਰ ਅਟੈਡੈਂਟ ਸਰਵਿਸ, ਜਨ ਅੋਸ਼ਧੀ ਸਟੋਰਾਂ ਆਦਿ ਦੀ ਸਹੂਲਤ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਕੇਂਦਰੀ ਵਿਦਿਆਲਿਆ ਦੇ ਪ੍ਰਿੰਸੀਪਲ ਸ੍ਰੀ ਜਗੇਸ਼ਵਰ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਨਸ਼ਿਆ ਤੋਂ ਬਚਣ, ਪਾਣੀ ਦੀ ਦੁਰਵਰਤੋਂ ਨਾ ਕਰਨ, ਮਾਂ-ਬਾਪ ਦਾ ਸਤਿਕਾਰ ਕਰਨ ਆਦਿ ਸਬੰਧੀ ਵੀ ਲੈਕਚਰ ਦੇ ਕੇ ਉਤਸ਼ਾਹਿਤ ਕੀਤਾ ਗਿਆ। ਇਸ ਕੈਂਪ ਦੌਰਾਨ ਲਗਭਗ 600 ਵਿਦਿਆਰਥੀ/ਅਧਿਆਪਕਾਂ ਦਾ ਮੈਡੀਕਲ ਚੈੱਕ ਅੱਪ ਕੀਤਾ ਗਿਆ। ਮੈਡੀਕਲ ਜਾਂਚ ਕੈਂਪ ਦੌਰਾਨ ਸਰੀਰਕ ਤੌਰ ਤੇ ਠੀਕ ਨਾ ਪਾਏ ਗਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਮੇਤ ਵਿਦਿਆਰਥੀ ਸਿਵਲ ਹਸਪਤਾਲ, ਫੇਜ਼-6, ਮੋਹਾਲੀ ਆਉਣ ਬਾਰੇ ਕਿਹਾ ਗਿਆ ਤਾਂ ਜੋ ਉਨ੍ਹਾਂ ਦੀ ਮੁਕੰਮਲ ਜਾਂਚ ਕਰਕੇ ਇਲਾਜ ਕੀਤਾ ਜਾ ਸਕੇ। ਕੈਂਪ ਦੀ ਸਮਾਪਤੀ ਸਮੇਂ ਸ੍ਰੀਮਤੀ ਸਾਕਸ਼ੀ, ਸਟਾਫ ਨਰਸ, ਕੇਂਦਰੀ ਵਿਦਿਆਲਿਆ ਵਲੋਂ ਰੈਡ ਕਰਾਸ ਅਤੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ।

Have something to say? Post your comment

 

More in Chandigarh

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ