Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਹਿਮ ਹਿੱਸਾ : ਵਾਈਸ ਚਾਂਸਲਰ

February 07, 2024 04:32 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਕਰਕੇ ਸਭਨਾਂ ਵਿਦਿਆਰਥੀਆਂ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਲਾਜ਼ਮੀ ਤੌਰ ’ਤੇ ਹਿੱਸਾ ਲੈਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਹੋਏ 46ਵੀਂ ਅਥਲੈਟਿਕ ਮੀਟ ਦੇ ਸਮਾਪਤੀ ਸਮਾਰੋਹ ਮੌਕੇ ਖਿਡਾਰੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਵਾਈਸ ਚਾਂਸਲਰ ਨੇ ਪੰਜਾਬੀ ਯੂਨੀਵਰਸਿਟੀ ਸਕੂਲ ਨੂੰ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਗੇ ਵਧਾਉਣ ਅਤੇ ਬੱਚਿਆਂ ਦੀ ਉੱਤਮ ਸਿੱਖਿਆ ਦੇ ਵਾਸਤੇ ਯੂਨੀਵਰਸਿਟੀ ਅਧਿਆਪਿਕਾਂ ਦੀਆਂ ਸੇਵਾਵਾਂ ਲਏ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ।
 
 
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿੱਚ ਹੋਰ ਪ੍ਰਭਾਵੀ ਭੂਮਿਕਾ ਅਦਾ ਕਰੇ। ਪ੍ਰੋ ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਸੂਬਾ ਸਰਕਾਰ ਹਰ ਮਦਦ ਕਰ ਰਹੀ ਹੈ। 46ਵੀਂ ਅਥਲੈਟਿਕਸ ਮੀਟ ਵਿੱਚ ਵੱਖ-ਵੱਖ ਦੂਰੀ ਦੀਆਂ ਦੌੜਾਂ, ਵੱਖ-ਵੱਖ ਕਿਸਮ ਦੀਆਂ ਛਾਲ਼ਾਂ, ਸ਼ਾਟਪੁੱਟ, ਗੋਲ਼ਾ ਸੁੱਟਣਾ, ਡਿਸਕਸ ਆਦਿ 88 ਟਰੈਕ ਅਤੇ ਫੀਲਡ ਈਵੈਂਟਸ ਕਰਵਾਏ ਗਏ।
 
 
 
ਇਨ੍ਹਾਂ ਈਵੈਂਟਸ ਵਿੱਚ 520 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ. ਬਾਲ ਕ੍ਰਿਸ਼ਨ ਨੇ ਦੱਸਿਆ ਕਿ ਕਿ ਛੋਟੇ ਬੱਚਿਆਂ ਲਈ ਕਰਵਾਈਆਂ ਗਈਆਂ ਵਿਸ਼ੇਸ਼ ਗਤੀਵਿਧੀਆਂ ਦੇ ਜੇਤੂਆਂ ਨੂੰ ਵੀ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਅਕਾਦਮਿਕ ਖੇਤਰ ਵਿੱਚ ਹਰੇਕ ਜਮਾਤ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲ਼ੇ ਵਿਦਿਆਰਥੀਆਂ ਅਤੇ ਪਿਛਲੇ ਸਮੇਂ ਦੌਰਾਨ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਵਾਲ਼ੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਰਵੋਤਮ ਅਥਲੀਟ ਦਾ ਪੁਰਸਕਾਰ ਲੜਕਿਆਂ ਵਿੱਚੋਂ ਤਰਨ ਸਮਾ ਨੂੰ ਅਤੇ ਲੜਕੀਆਂ ਵਿੱਚੋਂ ਸੁਖਮਨਜੋਤ ਕੌਰ ਨੂੰ ਪ੍ਰਾਪਤ ਹੋਇਆ।  ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਨਵਜੋਤ ਕੌਰ, ਡਾਇਰੈਕਟਰ ਖੇਡਾਂ ਡਾ. ਅਜਿਤਾ, ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਅਤੇ ਹੋਰ ਉਚ ਅਧਿਕਾਰੀ ਅਤੇ ਕੋਚ ਹਾਜ਼ਰ ਸਨ।
 
 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ