Tuesday, June 17, 2025

Malwa

ਲੋਕਾਂ ਨੂੰ 'ਆਪ ਦੀ ਸਰਕਾਰ ਆਪ ਦੇ ਦੁਆਰ' ਸ਼ੁਰੂ ਹੋਏ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ :ਡਿਪਟੀ ਕਮਿਸ਼ਨਰ

February 07, 2024 05:08 PM
SehajTimes
ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ। ਪਿੰਡ ਬਾਰਨ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗਣਗੇ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਇਹ ਕੈਂਪ ਇੱਕ ਮਹੀਨਾ ਭਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲਗਾਏ ਜਾਣਗੇ, ਇਸ ਲਈ ਲੋੜਵੰਦ ਲੋਕ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਹਰ ਸਬ ਡਵੀਜਨ ਵਿਖੇ ਰੋਜ਼ਾਨਾ ਚਾਰ ਕੈਂਪ ਲੱਗ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ× । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਸ.ਡੀ.ਐਮ. ਅਰਵਿੰਦ ਕੁਮਾਰ, ਐਡਵੋਕੇਟ ਰਾਹੁਲ ਸੈਣੀ, ਜਰਨੈਲ ਮੰਨੂ, ਬਲਵਿੰਦਰ ਸੈਣੀ, ਅਮਨ ਭੁੱਲਰ, ਜਸਵਿੰਦਰ ਸਿੰਘ ਖਰੌੜ, ਦਵਿੰਦਰ ਕੌਰ, ਰਾਜ ਕੁਮਾਰ, ਸੰਤੋਖ ਸਿੰਘ ਸਮੇਤ ਹੋਰ ਵਲੰਟੀਅਰ ਅਤੇ ਬੀ.ਡੀ.ਪੀ.ਓ ਬਲਜੀਤ ਕੌਰ ਖ਼ਾਲਸਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

6ਵੀਂ ਜੂਨੀਅਰ ਪੰਜਾਬ ਮੁੱਕੇਬਾਜ਼ੀ ਪ੍ਰਤੀਯੋਗਤਾ

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ