Monday, November 03, 2025

Education

ਵਿਜੈ ਇੰਦਰ ਸਿੰਗਲਾ ਦੀ ਸਮਾਰਟ ਸਕੂਲ ਮੁਹਿੰਮ ਨੂੰ ਭਾਰੀ ਬੂਰ ਪਿਆ, ਹੁਣ ਤੱਕ ਤਕਰੀਬਨ 6 ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ

September 10, 2020 08:31 PM
Surjeet Singh Talwandi

ਚੰਡੀਗੜ : ਪੰਜਾਬ ਭਰ ਵਿਚ ਸਿੱਖਿਆ ਦੇ ਮਿਆਰੀ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਮਾਰਟ ਸਕੂਲ ਬਨਾਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਤੱਕ ਤਕਰੀਬਨ 6000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ’ਚ 14.55 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਤਕਰੀਬਨ 1 ਲੱਖ 60 ਹਜ਼ਾਰ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਸਾਲ 2019 ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 23,52,112 ਸੀ ਜੋ ਇਸ ਸਾਲ ਵਧ ਕੇ 26,94,424 ਹੋ ਗਈ ਹੈ।

 ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸ੍ਰੀ ਸਿੰਗਲਾ ਨੇ ਆਪਣੇ ਇਸ ਮਨਪਸੰਦ ਪ੍ਰੋਜੈਕਟ ਨੂੰ ਲਾਗੂ ਕਰਨ ਵਾਸਤੇ ਸਤੰਬਰ 2019 ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਦੇ ਹੇਠ ਇੱਕ ਸਾਲ ਦੇ ਵਿੱਚ ਹੀ ਛੇ ਹਜ਼ਾਰ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ।

 ਬੁਲਾਰੇ ਅਨੁਸਾਰ ਸਮਾਰਟ ਸਕੂਲ ਬਨਾਉਣ ਦੀ ਇਸ ਮੁਹਿਮ ਵਿੱਚ ਪਿੰਡ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਨੇ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਦੇ ਚਾਹਵਾਨ ਲੋਕ ਇਸ ਮੁਹਿੰਮ ਵਿੱਚ ਹਿੱਸਾ ਪਾਉਣ ਅਤੇ ਸਹਿਯੋਗ ਦੇਣ ਲਈ ਉਤਸ਼ਾਹ ਨਾਲ ਅੱਗੇ ਆਏ। ਸਿੱਖਿਆ ਵਿਭਾਗ ਨੇ ਹੁਣ ਇਨ੍ਹਾਂ ਵਿਅਕਤੀਆਂ ਦਾ ਸਨਮਾਣ ਕਰਨ ਦਾ ਫੈਸਲਾ ਕੀਤਾ ਹੈ।

 ਬੁਲਾਰੇ ਅਨੁਸਾਰ ਇਸ ਮੁਹਿੰਮ ਦੌਰਾਨ ਸਕੂਲਾਂ ਵਿਚ ਕਮਰਿਆਂ, ਖੇਡ ਮੈਦਾਨ, ਸਿੱਖਿਆ ਪਾਰਕ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਸ ਦੇ ਨਾਲ ਵਿਦਿਆਰਥੀਆਂ ਦੀ ਕਾਰਗੁਜਾਰੀ ਵਾਧਾ ਹੋਇਆ ਹੈ ਜਿਸ ਦਾ ਪ੍ਰਗਟਾਵਾ ਇਸ ਸਾਲ ਸਰਕਾਰੀ ਸਕੂਲਾਂ ਦੇ ਆਏ ਨਤੀਜਿਆਂ ਤੋਂ ਸਪਸ਼ਟ ਮਿਲਦਾ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ। ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੂਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

 ਬੁਲਾਰੇ ਅਨੁਸਾਰ ਇਹਨਾਂ ਸਕੂਲਾਂ ਵਿਚ ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨਿਆਂ ਅਤੇ ਪੂਰੇ ਫਰਨੀਚਰ ਦੀ ਵਿਵਸਥਾ ਨੂੰ ਪਹਿਲ ਦਿੱਤੀ ਗਈ ਹੈ। ਪਿ੍ਰੰਸੀਪਲਾਂ/ਹੈੱਡਮਾਸਟਰਾਂ ਅਤੇ ਸਟਾਫ ਰੂਮ ਵਾਸਤੇ ਸਮਾਰਟ ਸਕੂਲਾਂ ਵਿਚ ਵੱਖਰੇ ਕਮਰੇ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ। ਇਸ ਤੋਂ ਇਲਾਵਾ ਸਾਇੰਸ ਲੈਬਾਰਟਰੀਆਂ, ਵੋਕੇਸ਼ਨਲ ਲੈਬਾਰਟਰੀਆਂ, ਆਈ.ਸੀ.ਟੀ. ਲੈਬਾਰਟਰੀਆਂ ਆਦਿ ਦੀ ਵੀ ਸੁਵਿਧਾ ਯਕੀਲੀ ਬਣਾਈ ਗਈ ਹੈ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ