Tuesday, November 18, 2025

Malwa

ਮੰਡੀਆਂ 'ਚ ਆਈ ਕਣਕ ਦਾ ਮੀਂਹ ਤੋਂ ਬਚਾਅ ਲਈ ਤਰਪਾਲਾਂ ਦੇ ਪੁਖ਼ਤਾ ਪ੍ਰਬੰਧ

April 24, 2021 02:10 PM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ 'ਚ ਵਿਕਣ ਲਈ ਆਈ ਕਣਕ ਨੂੰ ਮੀਂਹ ਆਦਿ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਏਜੰਸੀਆਂ ਰਾਹੀਂ ਕਣਕ ਦੇ ਇਸ ਸੀਜਨ ਦੀ ਸ਼ੁਰੂਆਤ 'ਚ ਹੀ ਲੋੜੀਂਦੀਆਂ ਤਰਪਾਲਾਂ ਪੁੱਜਦੀਆਂ ਕਰਵਾ ਦਿੱਤੀਆਂ ਸਨ। ਬੀਤੇ ਦਿਨੀਂ ਖਰਾਬ ਹੋਏ ਮੌਸਮ ਅਤੇ ਅੱਜ ਸਵੇਰੇ ਪਏ ਮੀਂਹ ਤੋਂ ਬਚਾਉਣ ਲਈ 3493 ਤਰਪਾਲਾਂ ਉਪਲਬੱਧ ਰਹੀਆਂ ਸਨ, ਜਿਨ੍ਹਾਂ ਦੀ ਵਰਤੋਂ ਨਾਲ ਜਿਣਸ ਨੂੰ ਖਰਾਬ ਹੋਣ ਤੋਂ ਬਚਾਅ ਲਿਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਜ਼ਿਲ੍ਹੇ 'ਚ ਕਣਕ ਦੀ ਖਰੀਦ ਅਤੇ ਮੌਸਮ ਦੀ ਖਰਾਬੀ ਤੋਂ ਬਚਾਉਣ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦੇ ਚਲਦਿਆਂ ਸਾਰੀਆਂ ਖਰੀਦ ਏਜੰਸੀਆਂ ਮੁਸ਼ਤੈਦ ਹਨ। ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਭਾਵੇਂ ਹੁਣ ਕਣਕ ਦਾ ਮੌਜੂਦਾ ਸੀਜਨ ਪੂਰੇ ਸਿਖ਼ਰ 'ਤੇ ਹੈ ਅਤੇ ਆਉਂਦੇ ਕੁਝ ਦਿਨਾਂ 'ਚ ਇਹ ਸੀਜਨ ਪੂਰਾ ਸਮੇਟ ਲਿਆ ਜਾਵੇਗਾ। 


ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਹਰਸ਼ਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪਨਗ੍ਰੇਨ ਵਲੋਂ 1646, ਮਾਰਕਫੈਡ ਨੇ 241, ਵੇਅਰਹਾਊਸ ਨੇ 1476 ਤੇ ਪਨਸਪ ਨੇ 130 ਤਰਪਾਲਾਂ ਖਰੀਦ ਕੇਂਦਰਾਂ 'ਚ ਪਹੁੰਚਾ ਦਿੱਤੀਆਂ ਸਨ। ਸਿੱਟੇ ਵਜੋਂ ਮੰਡੀਆਂ 'ਚ ਆਈ ਕਿਸਾਨਾਂ ਦੀ ਜਿਣਸ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਅਗੇਤੇ ਪ੍ਰਬੰਧਾਂ ਕਰਕੇ ਭਿਜਣ ਤੋਂ ਬਚਾਅ ਲਿਆ ਗਿਆ।
ਇਸੇ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਖਰੀਦ ਕੇਂਦਰਾਂ 'ਚੋਂ ਸੂਚਨਾ ਹਾਸਲ ਕੀਤੀ ਹੈ ਅਤੇ ਕਿਸੇ ਵੀ ਮੰਡੀ 'ਚ ਕਣਕ ਦਾ ਕੋਈ ਨੁਕਸਾਨ ਨਹੀਂ ਹੋਇਆ ਅਤੇ ਸਾਰੀਆਂ ਢੇਰੀਆਂ ਨੂੰ ਸਮਾਂ ਰਹਿੰਦੇ ਢਕ ਲਿਆ ਗਿਆ ਸੀ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬਲਜਿੰਦਰ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਐਸ.ਏ.ਐਸ ਨਗਰ ਵੱਜੋ ਸੰਭਾਲਿਆ ਆਹੁਦਾ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਦਿਵਿਆਂਗ ਉਮੀਦਵਾਰਾਂ ਦੀ ਪੂਰੀ ਫੀਸ ਮੁਆਫ ਕਰਨ ਦਾ ਐਲਾਨ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਵਲੋਂ ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ