Monday, November 03, 2025

Chandigarh

GST ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ : ਹਰਪਾਲ ਚੀਮਾ

February 07, 2024 05:38 PM
SehajTimes

ਪੰਜਾਬ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (GST), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ(CST), ਜੀ.ਐਸ.ਟੀ(GST), ਪੀ.ਐਸ.ਡੀ.ਟੀ(PSDT) ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੇ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵੀ ਅਮਲ ਨਾਲ ਰਿਕਾਰਡ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ਵਿੱਚ ਜੀ.ਐਸ.ਟੀ ਤੋਂ 17354.26 ਕਰੋੜ ਰੁਪਏ ਸ਼ੁੱਧ ਮਾਲੀਆ ਅਤੇ ਆਬਕਾਰੀ ਤੋਂ 7370.49 ਕਰੋੜ ਰੁਪਏ ਦਾ ਸ਼ੁੱਧ ਮਾਲੀਆ ਇਕੱਤਰ ਕੀਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਇਸ ਵਰ੍ਹੇ ਜੀ.ਐਸ.ਟੀ ਵਿੱਚ 2351.12 ਕਰੋੜ ਰੁਪਏ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 669.47 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਸੂਬੇ ਨੇ ਵੈਟ ਵਿੱਚ 10.89 ਪ੍ਰਤੀਸ਼ਤ, ਸੀ.ਐਸ.ਟੀ ਵਿੱਚ 28.14 ਪ੍ਰਤੀਸ਼ਤ ਅਤੇ ਪੀ.ਐਸ.ਡੀ.ਟੀ ਵਿੱਚ 5.53 ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ‘ਤੇ ਕੋਈ ਨਵਾਂ ਬੋਝ ਪਾਏ ਬਿਨਾਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰਨ ਤੋਂ ਇਲਾਵਾ ‘ਬਿੱਲ ਲਿਆਓ ਇਨਾਮ ਪਾਓ ਸਕੀਮ’, ਵਨ ਟਾਈਮ ਸੈਟਲਮੈਂਟ ਸਕੀਮ, 2023, ਪੰਜਾਬ ਜੀ.ਐਸ.ਟੀ ਸੋਧ ਐਕਟ, 2023, ਸੂਚਨਾ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਾਅ ਕੀਤੇ ਹਨ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ