Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼ : ਅਨਮੋਲ ਗਗਨ ਮਾਨ

February 07, 2024 06:05 PM
SehajTimes
ਖਰੜ : ਪੰਜਾਬ ਵਿੱਚ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ "ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ" ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਥਾਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ ਤੇ ਇਹ ਕੈਂਪ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸਕੀਮ ਤਹਿਤ ਪਿੰਡ ਜੱਕੜਮਾਜਰਾ ਵਿਖੇ ਲਾਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ, ਇਸ ਗੱਲ ਦਾ ਗਵਾਹ ਹੈ ਕਿ ਸਰਕਾਰ ਦੇ ਲੋਕ ਹਿੱਤ ਦੇ ਫੈਸਲਿਆਂ ਨਾਲ ਪੰਜਾਬੀ ਬਹੁਤ ਖੁਸ਼ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐਮ. ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ।
 
 
 
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਪ੍ਰੰਤੂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ 'ਤੇ ਸੰਪਰਕ ਕਰਕੇ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਹੀ ਸਰਕਾਰੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। 
 
 
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
 
 
 
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਹਨਾਂ ਕੈਂਪਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ