Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ 

February 07, 2024 06:38 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਸਾਈਬਰ ਕ੍ਰਾਈਮ ਡਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (ਮਨੁੱਖੀ ਤਸਕਰੀ) ’ਤੇ ਇੱਕ ਰੋਜ਼ਾ ਆਫਲਾਈਨ/ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਗਈ। ਐਨ.ਜੀ.ਓ. ਪ੍ਰਜਵਲਾ , ਜਿਨਸੀ ਤਸਕਰੀ ਅਤੇ ਜਿਨਸੀ ਅਪਰਾਧਾਂ ਦੇ ਮੁੱਦੇ ’ਤੇ ਕੰਮ ਕਰਨ ਵਾਲੀ ਇੱਕ ਮੋਹਰੀ ਐਂਟੀ-ਟਰੈਫਿਕਿੰਗ ਸੰਸਥਾ ਹੈ, ਜਿਸਨੇ ਪਿਛਲੇ 27 ਸਾਲਾਂ ਵਿੱਚ 27,500 ਤੋਂ ਵੱਧ ਔਰਤਾਂ ਅਤੇ ਲੜਕੀਆਂ ਨੂੰ ਜਿਨਸੀ ਗੁਲਾਮੀ ਤੋਂ ਬਚਾਉਣ ਵਿੱਚ ਪੁਲਿਸ ਦੀ ਸਹਾਇਤਾ ਕੀਤੀ ਹੈ ਅਤੇ ਇਸ ਗ਼ੈਰ-ਮਨੁੱਖੀ ਮਕੜਜਾਲ ਚੋਂ ਅਜਿਹੀਆਂ ਪੀੜਤ ਲੜਕੀਆਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਹੈ। ਸਾਈਬਰ-ਇਨੇਬਲਡ ਮਨੁੱਖੀ ਤਸਕਰੀ ਵਿਸ਼ੇ ’ਤੇ ਤਿੰਨ ਘੰਟੇ ਚੱਲੇ ਇਸ ਸੈਸ਼ਨ ਵਿੱਚ ਪੰਜਾਬ ਦੇ ਸਾਈਬਰ ਕ੍ਰਾਈਮ ਯੂਨਿਟਾਂ ਵਿੱਚ ਕੰਮ ਕਰਦੇ 50 ਅਧਿਕਾਰੀਆਂ ਨੇ ਨਿੱਜੀ ਤੌਰ ’ਤੇ ਭਾਗ ਲਿਆ, ਜਦਕਿ ਪੰਜਾਬ ਪੁਲਿਸ ਦੇ 100 ਤੋਂ ਵੱਧ ਅਧਿਕਾਰੀ ਵੀਡੀਓ ਕਾਨਫਰੰਸ ਰਾਹੀਂ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ। ਸੈਸ਼ਨ ਦੀ ਸ਼ੁਰੂਆਤ ਭਾਰਤ ਵਿੱਚ ਮਨੁੱਖੀ ਤਸਕਰੀ ਦੇ ਮੁੱਦੇ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 370 ’ਤੇ ਚਰਚਾ ਨਾਲ  ਹੋਈ, ਇਸ ਤੋਂ ਬਾਅਦ ਇੱਕ ਪੇਸ਼ਕਾਰੀ ਦਿੱਤੀ ਗਈ ਕਿ ਕਿਵੇਂ ਤਸਕਰਾਂ ਦੁਆਰਾ ਪੀੜਤਾਂ ਦੀ ਭਰਤੀ  ਦੌਰਾਨ ਵੱਖ-ਵੱਖ ਢੰਗਾਂ ਨਾਲ ਸ਼ੋਸ਼ਣ ਕੀਤਾ ਜਾਂਦਾ ਹੈ।
 
 
ਵਰਕਸ਼ਾਪ ਦੌਰਾਨ ਪ੍ਰਤੀਭਾਗੀਆਂ ਨੂੰ, ਸਾਈਬਰ ਕ੍ਰਾਈਮ ਅਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਲਾਅ ਇਨਫੋਰਸਮੈਂਟ ਏਜੰਸੀਆਂ ਦੁਆਰਾ ਵਰਤੇ ਜਾਂਦੇ ਪਲੇਟਫਾਰਮਾਂ ਅਤੇ ਐਪਲੀਕੇਸ਼ਨਾਂ ਦਾ ਪ੍ਰਦਰਸ਼ਨ ਕਰਕੇ ਜਾਗਰੂਕ ਕੀਤਾ ਗਿਆ। ਵਰਕਸ਼ਾਪ ਦੌਰਾਨ ਤਕਨਾਲੋਜੀ ਨਾਲ ਸੁਲਝਾਏ ਤਸਕਰੀ ਪੀੜਤਾਂ ਦੇ ਕੇਸਾਂ ਅਤੇ ਸਾਈਬਰ ਇਲੇਬਲਡ ਮਨੁੱਖੀ ਤਸਕਰੀ ਨਾਲ ਸਬੰਧਤ ਕੁਝ ਅੰਤਰਰਾਸ਼ਟਰੀ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ ਗਈਆਂ  । ਪੇਸ਼ਕਾਰੀਆਂ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਪ੍ਰਤੀਭਾਗੀਆਂ, ਜੋ ਪਹਿਲਾਂ ਹੀ ਇਹਨਾਂ ਅਪਰਾਧਾਂ ’ਤੇ ਕੰਮ ਕਰ ਰਹੇ ਹਨ, ਨਾਲ ‘ਕੇਂਦਰਿਤ ਵਿਚਾਰ ਚਰਚਾ ’ ਕੀਤੀ ਗਈ। ਵਰਕਸ਼ਾਪ ਵਿੱਚ ਆਨਲਾਈਨ ਢੰਗ ਨਾਲ ਸ਼ਾਮਲ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ ਵਿੱਚ ਕੰਮ ਕਰ ਰਹੀ ਸੰਸਥਾ ਸਾਈਬਰ ਕਰਾਈਮ  ਪ੍ਰੀਵੈਸ਼ਨ ਅਗੇਂਸਟ ਵੁਮੈਨ ਐਂਡ ਚਿਰਡਰਨ (ਸੀ.ਸੀ.ਪੀ.ਡਬਲਯੂ.ਸੀ.) ਲਈ  ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ  ਸਬੰਧੀ ਮਾਮਲਿਆਂ ਨਾਲ ਨਜਿੱਠਣਾ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਸਾਈਬਰ ਅਪਰਾਧਾਂ,  ਖਾਸ ਕਰਕੇ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ, ਦੀ ਨਿਗਰਾਨੀ  ਲਈ ਸਾਈਬਰ ਪੈਟਰੋਲਿੰਗ ਯੂਨਿਟ ਸਥਾਪਤ ਕਰਕੇ ਆਪਣੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਿ੍ਹਆਂ ਵਿੱਚ ਕਾਰਜਸ਼ੀਲ ਸਾਈਬਰ ਕ੍ਰਾਈਮ ਅਤੇ ਤਕਨੀਕੀ ਜਾਂਚ ਯੂਨਿਟ ਪਹਿਲਾਂ ਹੀ ਸਾਈਬਰ ਟਿਪਲਾਈਨਾਂ ਸਮੇਤ ਸਾਈਬਰ ਅਪਰਾਧਾਂ ਨੂੂੰ ਠੱਲ੍ਹਣ ਲਈ ਯਤਨਸ਼ੀਲ ਹਨ। ਏਡੀਜੀਪੀ ਨੇ ਕਿਹਾ ਕਿ ਅਜਿਹੇ ਅਪਰਾਧਾਂ ਦੀ ਸੂਚਨਾ ਨੈਸ਼ਨਲ ਸਾਈਬਰ ਕ੍ਰਾਈਮ (ਐਨਸੀਆਰਪੀ) ਦੇ ਪੋਰਟਲ  www.cybercrime.gov.in.’ਤੇ ਗੁਪਤ ਤੌਰ ’ਤੇ ਦਿੱਤੀ ਜਾ ਸਕਦੀ ਹੈ। ਵਰਕਸ਼ਾਪ ਦੌਰਾਨ ਕੇਸ ਸਟੱਡੀਜ਼ ਅਤੇ ਦੂਜੇ ਦੇਸ਼ਾਂ ਵਿੱਚ ਪ੍ਰਚਲਿਤ ਕਾਨੂੰਨੀ ਪ੍ਰਥਾਵਾਂ ’ਤੇ ਵੀ ਚਰਚਾ ਕੀਤੀ ਗਈ ਅਤੇ ਸਾਈਬਰ ਸਪੇਸ ਵਿੱਚ ਮਨੁੱਖੀ ਤਸਕਰੀ ਨੂੰ ਟਰੈਕ ਕਰਨ ਲਈ ਕੇਸ ਸਟੱਡੀਜ਼ ਦੇ ਤਰੀਕੇ ਸੁਝਾਏੇ ਗਏ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ