Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਗਰੀਬ ਪ੍ਰੀਵਾਰਾਂ ਦੇ ਵਿਦਿਆਰਥੀਆਂ ਵਾਸਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਰਦਾਨ ਸਾਬਿਤ ਹੋ ਰਹੀ :ਲੱਧੜ 

February 07, 2024 06:54 PM
SehajTimes
ਅਮਲੋਹ : ਭਾਰਤੀਆ ਜਨਤਾ ਪਾਰਟੀ ਐਸ ਸੀ ਮੋਰਚਾ ਨੇ ਦੇਸ਼ ਪੱਧਰ ਅਭਿਆਨ "ਦਲਿਤ ਯੁਵਾ ਸੰਵਾਦ" ਦੇ ਤਹਿਤ ਫਤਿਹਗੜ੍ਹ ਸਾਹਿਬ ਦੀ ਸਬਡਿਵਜਨ ਅਮਲੋਹ ਸਥਿਤ ਦੇਸ਼ ਭਗਤ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਵਿੱਚ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ਦਾ ਉਦੇਸ਼ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆ ਨੂੰ ਆਉਂਦਿਆਂ ਸਮੱਸਿਆਵਾ ਦੇ ਸੰਵਾਦ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਅਹਿਮ ਪ੍ਰੋਗਰਾਮ ਨੂੰ ਸੰਬੋਧਨ ਕਰਦਿਆ ਸ੍ਰੀ ਸੁੱਚਾ ਰਾਮ ਲੱਧੜ ਪ੍ਰਧਾਨ ਐਸ ਸੀ ਮੋਰਚਾ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆ ਦੇ ਨਾਲੋ-ਨਾਲ ਪੱਛੜੇ ਵਰਗ ਅਤੇ ਧਾਰਮਿਕ ਘੱਟ ਗਿਣਤੀਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਗਰੀਬ ਪ੍ਰੀਵਾਰਾਂ ਦੇ ਵਿਦਿਆਰਥੀਆਂ ਇਹ ਸਕੀਮ ਵਰਦਾਨ ਸਾਬਿਤ ਹੋ ਰਹੀ ਹੈ।
 
 
ਉੱਚ ਸਿੱਖਿਆ ਹਾਸਲ ਕਰਨ ਲਈ ਕੇਂਦਰ ਸਰਕਾਰ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਚਲਾਉਣ ਨਾਲ ਸਬੰਧਤ ਵਿਦਿਆਰਥੀਆਂ ਦੀ ਮੁਸ਼ਕਿਲਾ ਨੂੰ ਉਜਾਗਰ ਕਰਕੇ ਨਿਪਟਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨਾਂ ਦੱਸਿਆ ਕਿ ਅੱਜ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਸੁਪੱਤਨੀ ਰਾਮਾਬਈ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਇਹ ਪ੍ਰੋਗਰਾਮ ਹੈ।
 
 
 
ਭਾਰਤੀਆ ਜਨਤਾ ਪਾਰਟੀ ਐਸ ਸੀ ਮੋਰਚਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਸੀਂ ਕਾਲਜ ਅਤੇ ਯੂਨੀਵਰਸਿਟੀਆਂ ਦੇ ਵਿਚ 'ਦਲਿਤ ਯੁਵਾ ਸੰਵਾਦ' ਦੇ ਮਾਧਿਅਮ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਅਡਮੀਸ਼ਨਾ ਸਮੇੰ ਅਤੇ ਉਸ ਦਰਮਿਆਨ ਡਿਗਰੀਆਂ ਸਰਟੀਫਿਕੇਟ ਲੈਣ ਵਿਚ ਬਹੁਤ ਖੱਜਲ ਖੁਆਰ ਅਤੇ ਤਕਲੀਫ ਹੋਣ ਕਾਰਨ ਨਿਰਾਸ਼ਾਜਨਕ ਮਾਹੌਲ ਦਾ ਹੱਲ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾਵੇਗਾ। ਕਾਲਜ ਅਤੇ ਯੂਨੀਵਰਸਿਟੀਆਂ ਦੀ ਮੈਨੇਜਮੈਂਟ ਅਤੇ ਵਿਦਿਆਰਥੀਆਂ ਦਾ ਸਕਾਲਰਸ਼ਿਪ ਸਕੀਮ ਦਾ ਭੁਗਤਾਨ ਕਰਨ ਵਿੱਚ ਆਉਂਦਿਆਂ ਮੁਸ਼ਕਿਲਾ ਦਾ ਸਾਰਥਿਕ ਹੱਲ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਕੀਤਾ ਜਾਵੇਗਾ ਅਤੇ ਸ਼ੋਸ਼ਲ ਜਸਟਿਸ ਅਤੇ ਇੰਮਪਵਾਰਮੈਂਟ ਵਿਭਾਗ ਨਾਲ ਸਬੰਧਿਤ ਵੈਬਸਾਇਟ ਲੋਡ ਕਰਨ ਵਿੱਚ ਮੁਸ਼ਕਿਲ ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
 
 
ਇਸ 'ਦਲਿਤ ਯੁਵਾ ਸੰਵਾਦ' ਵਿੱਚ ਜਸਪ੍ਰੀਤ ਕੌਰ, ਅਰਸ਼ਪ੍ਰੀਤ ਕੌਰ,ਸਰਬਜੀਤ ਕੌਰ ਅਤੇ ਸੁਮਨਪਰੀਤ ਕੌਰ ਵਿਦਿਆਰਥਣਾਂ ਨੇ ਦੱਸਿਆ ਕਿ ਮੈਨੂੰ ਬੀ ਏ ਭਾਗ ਪਹਿਲਾ ਵਿੱਚ ਹਾਲੇ ਤੱਕ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦਾ ਭੁਗਤਾਨ ਨਹੀਂ ਹੋਇਆ ਮੈ ਹੁਣ ਬੀ ਏ ਭਾਗ ਦੂਜੇ ਵਿੱਚ ਹੋ ਗਈ ਹਾਂ ਪਿੱਛਲੇ ਸਾਲ ਤੋ ਬਹੁਤ ਪ੍ਰੇਸ਼ਾਨ ਹਾਂ। ਵਿਚਾਰ ਚਰਚਾ ਦੌਰਾਨ ਜਸਕਰਨ ਸਿੰਘ ਨੂੰ ਕੇਂਦਰ ਸਰਕਾਰ ਦੀ 60 ਪ੍ਰਤੀਸ਼ਤ ਤਾ ਮਿਲ ਗਈ ਪਰ ਪੰਜਾਬ ਸਰਕਾਰ ਦੀ 40 ਪ੍ਰਤੀਸ਼ਤ ਹਾਲੇ ਤੱਕ ਨਹੀਂ ਮਿਲੀ ਅਤੇ ਗੁਰਪ੍ਰੀਤ ਸਿੰਘ ਨੇ ਵੀ ਦੱਸਿਆ ਕਿ ਮੇਰੀ ਸਕਾਲਰਸ਼ਿਪ ਸਕੀਮ ਅਧੀਨ ਆਉਂਦੀ ਰਾਸ਼ੀ ਪਿਛਲੇ ਤਿੰਨ ਸਾਲਾਂ ਤੋ ਇੰਤਜ਼ਾਰ ਕਰ ਰਿਹਾ ਹਾਂ। ਸ੍ਰ ਕੈਂਥ ਨੇ ਦੱਸਿਆ ਕਿ ਅਜਿਹੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕੇਸਾਂ ਦੀ ਸੁਣਵਾਈ ਲਈ ਕਾਲਜ ਅਤੇ ਯੂਨੀਵਰਸਿਟੀਆਂ ਹੱਲ ਕਰਵਾਉਣ ਲਈ ਦਾ ਦੌਰਾ ਕੀਤਾ ਜਾ ਰਿਹਾ ਹੈ।
 
ਭਾਜਪਾ ਦੇ ਲੋਕ ਸਭਾ ਦੇ ਪ੍ਰਭਾਰੀ ਪ੍ਰਦੀਪ ਗਰਗ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਨਾਲ ਗਰੀਬ ਪ੍ਰੀਵਾਰਾਂ ਲਈ ਫਾਇਦੇਮੰਦ ਹਨ ਉਨ੍ਹਾ ਦਾ ਜੀਵਨ ਪੱਧਰ ਸੁਧਾਰਨ ਲਈ ਵਿਸ਼ੇਸ਼ ਅਭਿਆਨ ਤਹਿਤ ਵੱਖੋ-ਵੱਖ ਸਕੀਮਾਂ ਦਾ ਗਰੀਬ ਵਰਗ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਅਹਿਮ ਪ੍ਰੋਗਰਾਮ ਵਿਚ ਡਾਂ ਸੰਦੀਪ ਸਿੰਘ ਪ੍ਰਧਾਨ ਦੇਸ਼ ਭਗਤ ਯੂਨੀਵਰਸਿਟੀ, ਡਾਂ ਵਰਿੰਦਰ ਸਿੰਘ ਸਲਾਹਕਾਰ,ਡਾਂ ਦਵਿੰਦਰ ਕੁਮਾਰ ਡਾਇਰੈਕਟਰ, ਡਾਂ ਚੰਦਰਕਾਂਤਾ ਨੋਡਲ ਅਫ਼ਸਰ, ਕਮਲ ਰੱਖੜਾ, ਹਰੀਸ਼ ਗਰਗ ਅਤੇ ਸੰਦੀਪ ਕੁਮਾਰ ਤੋ ਇਲਾਵਾ ਵੱਡੀ ਤਾਦਾਦ ਵਿੱਚ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ। 
 

Have something to say? Post your comment

 

More in Malwa

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ 

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

ਰਾਜਾ ਬੀਰਕਲਾਂ ਦੀ ਅਗਵਾਈ 'ਚ ਕਾਂਗਰਸੀ ਪਟਿਆਲਾ ਧਰਨੇ ਲਈ ਰਵਾਨਾ 

ਮਨਦੀਪ ਸੁਨਾਮ ਦੀ ਨਵੀਂ ਪੁਸਤਕ "ਭਾਰਤ ਦੇ ਉਲੰਪਿਕ ਤਗ਼ਮੇ"  ਲੋਕ ਅਰਪਣ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਮਨਾਇਆ ਸ਼ਹੀਦੀ ਦਿਹਾੜਾ 

ਮਾਨ ਸਰਕਾਰ ਕੈਮਿਸਟਾਂ ਦੀਆਂ ਸਮੱਸਿਆਵਾਂ ਦਾ ਕਰੇਗੀ ਹੱਲ : ਅਮਨ ਅਰੋੜਾ