Wednesday, November 26, 2025

Chandigarh

ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਚਾਰ ਹਫਤੇ ਦੀ ਮੁਫਤ ਸਿਖਲਾਈ ਦਾ ਦੂਜਾ ਬੈਚ 19 ਫਰਵਰੀ ਨੂੰ ਸ਼ੁਰੂ

February 07, 2024 07:30 PM
SehajTimes
ਮੋਹਾਲੀ : ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ  ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 4 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੁਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ।]
 
 
ਸਾਲ 2024 ਦਾ ਦੂਜਾ ਬੈਚ  19.02.2024 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।
 
 
ਇਸ ਸਿਖਲਾਈ ਲਈ 5000/- ਰੁਪਏ ਦੀ ਫੀਸ ਜਨਰਲ ਜਾਤੀ ਅਤੇ 4000/- ਰੁਪਏ ਦੀ ਫੀਸ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਵੱਲੋਂ ਅਦਾ ਕੀਤੀ ਜਾਵੇਗੀ ਅਤੇ ਸਫਲਤਾ  ਪੂਰਵਕ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਨੂੰ ਸਿਖਲਾਈ ਦੀ ਫੀਸ ਵਾਪਿਸ ਕਰ ਦਿੱਤੀ ਜਾਵੇਗੀ।
 
 
ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।
 
 

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ