Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਸਮੇਂ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਦਫ਼ਾ 144 ਲਾਗੂ ਰਹੇਗੀ

February 08, 2024 11:01 AM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਰਵਰੀ/ਮਾਰਚ 2024 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਸੀ.ਆਰ.ਪੀ.ਸੀ. ਲਾਗੂ ਕੀਤੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2024 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13-02-2024 ਤੋਂ ਮਿਤੀ 30-3-2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਬੋਰਡ ਵੱਲੋਂ ਸਥਾਪਤ ਕੀਤੇ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਸੀ.ਆਰ.ਪੀ.ਸੀ. ਲਗਾਈ ਜਾਂਦੀ ਹੈ।  

Have something to say? Post your comment