Sunday, March 08, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਆਇਸਰ,ਮੋਹਾਲੀ ਦੇ ਬਾਨੀ ਡਾਇਰੈਕਟਰ ਵਿਗਿਆਨੀ ਨਰਾਇਣਸਾਮੀ ਸਤਿਆਮੂਰਤੀ ਨੇ ਦਿੱਤਾ ਪੰਜਾਬੀ ਯੂਨੀਵਰਸਿਟੀ ਵਿੱਚ ਭਾਸ਼ਣ

February 08, 2024 11:30 AM
SehajTimes
ਪਟਿਆਲਾ : ਆਇਸਰ,ਮੋਹਾਲੀ ਦੇ ਬਾਨੀ ਡਾਇਰੈਕਟਰ ਵਿਗਿਆਨੀ ਪ੍ਰੋ. ਨਰਾਇਣਸਾਮੀ ਸਤਿਆਮੂਰਤੀ ਵੱਲੋਂ ਪੰਜਾਬੀ ਯੂਨੀਵਰਸਿਟੀ ਵਿੱਚ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਇਹ ਭਾਸ਼ਣ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਲਈ ਚੱਲ ਰਹੀ ਭਾਸ਼ਣ ਲੜੀ ਦੇ ਤਹਿਤ ਵਿਗਿਆਨ ਵਿਸ਼ੇ ਦੇ ਵਿਦਿਆਰਥੀਆਂ ਲਈ ਸੀ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪ੍ਰੋਫ਼ੈਸਰ ਸਤਿਆਮੂਰਤੀ ਦਾ ਸਵਾਗਤ ਕਰਦਿਆਂ ਇਨ੍ਹਾਂ ਭਾਸ਼ਣਾਂ ਦੀ ਮਹੱਤਤਾ ਬਾਰੇ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਮਾਹਿਰਾਂ ਵੱਲੋਂ ਦਿੱਤੇ ਜਾਂਦੇ ਭਾਸ਼ਣਾਂ ਦੀ ਇਹ ਲੜੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਵਿਗਿਆਨ ਦੇ ਵਿਸਿ਼ਆਂ ਨੂੰ ਸਮੁੱਚ ਵਿੱਚ ਜਾਣਨ-ਸਮਝਣ ਦੀ ਪਹੁੰਚ ਹੀ ਬਿਹਤਰ ਪਹੁੰਚ ਹੁੰਦੀ ਹੈ ਜੋ ਅੰਤਰ-ਅਨੁਸ਼ਾਸਨੀ ਪਹੁੰਚ ਰਾਹੀਂ ਸੰਭਵ ਹੈ।
 
 
ਪ੍ਰੋ. ਨਰਾਇਣਸਾਮੀ ਸਤਿਆਮੂਰਤੀ ਨੇ ਆਪਣੇ ਭਾਸ਼ਣ ਵਿੱਚ ਫੁੱਲਾਂ ਦੀ ਸੁੰਦਰਤਾ ਦੇ ਵਿਗਿਆਨਕ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਫੁੱਲਾਂ ਦੇ ਸੁਹੱਪਣ ਬਾਰੇ ਗੱਲ ਕਰਦਿਆਂ ਵਿਗਿਆਨ ਦੀਆਂ ਵੱਖ-ਵੱਖ ਧਾਰਾਵਾਂ ਦੇ ਹਵਾਲਿਆਂ ਨਾਲ਼ ਆਪਣੀ ਗੱਲ ਰੱਖੀ। ਫੁੱਲਾਂ ਦੇ ਵੱਖ-ਵੱਖ ਖ਼ੂਬਸੂਰਤ ਰੰਗਾਂ ਅਤੇ ਪੈਟਰਨਾਂ ਦੇ ਬਣਨ ਪਿਛਲੇ ਜੈਵਿਕ, ਰਸਾਇਣਕ, ਭੌਤਿਕ ਆਦਿ ਕਾਰਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਵਿਸਥਾਰ ਵਿੱਚ ਸਮਝਾਇਆ। ਭਾਸ਼ਣ ਉਪਰੰਤ ਸਵਾਲ-ਜਵਾਬ ਸੈਸ਼ਨ ਵਿੱਚ ਵਿਦਿਆਰਥੀਆਂ ਵੱਲੋਂ ਆਪਣੀ ਜਿਗਿਆਸਾ ਅਨੁਸਾਰ ਸਵਾਲ ਪੁੱਛੇ ਗਏ। ਅੰਤ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਡੀਨ ਪ੍ਰੋ. ਅਸ਼ੋਕ ਪੁਰੀ ਵੱਲੋਂ ਧੰਨਵਾਦੀ ਸ਼ਬਦ ਬੋਲੇ ਗਏ।
 
 

Have something to say? Post your comment