Tuesday, November 18, 2025

Chandigarh

ਵਿਸ਼ਵ ਕਿਤਾਬ ਦਿਵਸ: ਤ੍ਰਿਪਤ ਬਾਜਵਾ ਵੱਲੋਂ ਕਿਤਾਬ ਦੀ ਘੁੰਢ ਚੁੱਕਾਈ

April 24, 2021 02:31 PM
SehajTimes
ਚੰਡੀਗੜ੍ਹ : ਵਿਲੀਅਮ ਸ਼ੈਕਸਪੀਅਰ ਦੀ ਬਰਸੀ ਮੌਕੇ ਕਿਤਾਬਾਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਨੁੱਖੀ ਜੀਵਨ ਵਿਚ ਕਿਤਾਬਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਮਨੁੱਖ ਨੂੰ ਕਿਤਾਬਾਂ ਦੀ ਕਦਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਗਿਆਨ ਦੇ ਸਰੋਤ ਹਨ ਜੋ ਮਨੁੱਖਾਂ ਨੂੰ ਦਿਲਚਸਪੀ ਵਾਲੇ ਵਿਸ਼ਿਆਂ ਬਾਰੇ ਜਾਣਕਾਰੀ, ਨਵੇਂ ਸ਼ਬਦਾਂ ਨੂੰ ਯਾਦ ਰੱਖਣ ਅਤੇ ਸ਼ਬਦਾਵਲੀ ਦਾ ਵਿਸਤਾਰ ਕਰਨ ਦੇ ਯੋਗ ਬਣਾਉਂਦੀਆਂ ਹਨ। ਉਹਨਾਂ ਅੱਗੇ ਕਿਹਾ ਕਿ ਇਨ੍ਹਾਂ ਲਾਭਾਂ ਤੋਂ ਇਲਾਵਾ, ਕਿਤਾਬਾਂ ਸਾਨੂੰ ਲਿਖਣ ਦੇ ਨਵੇਂ ਹੁਨਰ ਸਿਖਾਉਂਦੀਆਂ ਹਨ। ਇਸ ਤੋਂ ਇਲਾਵਾ ਦਿਮਾਗ ਨੂੰ ਸਕਾਰਾਤਮਕ ਤੌਰ 'ਤੇ ਕਾਰਜਸ਼ੀਲ ਰੱਖਣ ਦੇ ਨਾਲ ਨਾਲ ਭਾਸ਼ਾਵਾਂ ਬਾਰੇ ਤਾਜ਼ਾ ਜਾਣਕਾਰੀ ਦਿੰਦੀਆਂ ਹਨ ਅਤੇ ਕਲਪਨਾ ਤੇ ਗਿਆਨ ਨੂੰ ਵਧਾਉਂਦੀਆਂ ਹਨ। 
 ਸ੍ਰੀ ਤ੍ਰਿਪਤ ਬਾਜਵਾ ਨੇ ਕਿਹਾ, “ਇਸ ਲਈ ਸਾਨੂੰ ਨੌਜਵਾਨ ਪੀੜ੍ਹੀ ਨੂੰ ਵੱਖ-ਵੱਖ ਵਿਸ਼ਿਆਂ 'ਤੇ ਗਿਆਨ ਹਾਸਲ ਕਰਨ ਦੇ ਯੋਗ ਬਣਾ ਕੇ ਕਿਤਾਬਾਂ ਪੜ੍ਹਨ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। ਹਾਲਾਂਕਿ, ਅਸੀਂ ਵਿਸ਼ਵ ਕਿਤਾਬ ਦਿਵਸ ਨੂੰ ਆਪਣੇ ਵਿਦਿਅਕ ਅਦਾਰਿਆਂ ਵਿੱਚ ਮਨਾਉਂਦੇ ਹਾਂ ਪਰ ਕੋਵਿਡ-19 ਨੂੰ ਵੇਖਦਿਆਂ ਮੈਂ ਇਸ ਮਹੱਤਵਪੂਰਨ ਦਿਵਸ ਮੌਕੇ ਪੰਜਾਬ ਦੇ ਵਕੀਲ ਅਤੇ ਲੇਖਕ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਕਿਤਾਬ 'ਬੁੱਕ ਇਜ਼ ਲਾਈਫ ਕੰਪੇਨਅਨ ਆਫ਼ ਵਿਸ਼ਡਮ' ਦੀ ਘੁੰਢ ਚੁੱਕਾਈ ਕਰਦਾ ਹਾਂ ਜੋ ਵਿਸ਼ੇਸ਼ ਤੌਰ 'ਤੇ ਤਸ਼ਵੀਰਾਂ ਰਾਹੀਂ ਵਿਸ਼ਵ ਕਿਤਾਬ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦੀ ਹੈ। 
 ਮੰਤਰੀ ਨੇ ਅੱਗੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਵਟਸਐਪ, ਫੇਸਬੁੱਕ, ਟਵਿੱਟਰ ਆਦਿ ਦੇ ਬਾਵਜੂਦ, ਕਿਤਾਬਾਂ ਗਿਆਨ ਦੇ ਮਹੱਤਵਪੂਰਣ ਸਰੋਤ ਹਨ ਜੋ ਵਧੇਰੇ ਦਿਲਚਸਪੀ ਵਾਲੇ ਵਿਸ਼ਿਆਂ ਬਾਰੇ ਸੋਚਣ ਦੇ ਯੋਗ ਬਣਾਉਂਦੀਆਂ ਹਨ ਜਿਸ ਨਾਲ ਮਨੁੱਖ ਮਹੱਤਵਪੂਰਨ ਫੈਸਲੇ ਲੈਣ ਦੇ ਯੋਗ ਬਣਦੇ ਹਨ। ਉਹਨਾਂ ਅੱਗੇ ਕਿਹਾ ਕਿ ਕਿਤਾਬਾਂ ਪੜ੍ਹਨ ਨਾਲ ਚੰਗੇ ਅਤੇ ਨਿਮਰ ਜੀਵਨ ਦੀ ਕਦਰਾਂ ਕੀਮਤਾਂ ਅਤੇ ਨੈਤਿਕਤਾ ਅਪਣਾਉਣ ਦੀ ਸੂਝ ਮਿਲਦੀ ਹੈ ਕਿਉਂਕਿ ਕਿਤਾਬਾਂ ਸਾਰਥਕ ਵਿਚਾਰ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੌਰਾਨ, ਕਿਤਾਬਾਂ ਲਾਕਡਾਊਨ ਵਿੱਚ ਕਿਸੇ ਵੀ ਮਨੁੱਖ ਦਾ ਸਰਬੋਤਮ ਸਾਥੀ ਬਣ ਸਕਦੀਆਂ ਹਨ। 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਘਰ-ਘਰ ਜਾ ਕੇ ਦਾਖਲਾ ਮੁਹਿੰਮ ਨੂੰ ਦੇ ਰਹੇ ਹਨ ਹੁਲਾਰਾ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੰਡੀਆਂ 'ਚ ਆਈ ਕਣਕ ਦਾ ਮੀਂਹ ਤੋਂ ਬਚਾਅ ਲਈ ਤਰਪਾਲਾਂ ਦੇ ਪੁਖ਼ਤਾ ਪ੍ਰਬੰਧ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬਲਜਿੰਦਰ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਐਸ.ਏ.ਐਸ ਨਗਰ ਵੱਜੋ ਸੰਭਾਲਿਆ ਆਹੁਦਾ

Have something to say? Post your comment

 

More in Chandigarh

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ